ਸ਼੍ਰੀ ਜੈ ਮਾਂ ਸਰਸਵਤੀ ਕਲੱਬ ਦੇ 9ਵੇਂ ਵਿਸ਼ਾਲ ਛੱਠ ਪੂਜਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਮੱਥਾ ਟੇਕ ਕੇ ਲਿਆ ਆਸ਼ੀਰਵਾਦ
ਸ਼੍ਰੀ ਜੈ ਮਾਂ ਸਰਸਵਤੀ ਕਲੱਬ ਦੇ 9ਵੇਂ ਵਿਸ਼ਾਲ ਛੱਠ ਪੂਜਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਮੱਥਾ ਟੇਕ ਕੇ ਲਿਆ ਆਸ਼ੀਰਵਾਦ
ਕਲੱਬ ਦੇ ਮੈਂਬਰਾਂ ਵੱਲੋਂ ਮੰਤਰੀ ਸੌਂਦ ਸਮੇਤ ਸਮੂਹ ਪਤਵੰਤਿਆਂ ਦਾ ਕੀਤਾ ਗਿਆ ਸਨਮਾਨ
ਧਾਰਮਿਕ ਅਤੇ ਸੱਭਿਆਚਾਰਕ ਤਿਉਹਾਰ ਸਮਾਜ ਵਿੱਚ ਆਪਸੀ ਭਾਈਚਾਰੇ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ : ਮੰਤਰੀ ਸੌਂਦ
ਖੰਨਾ, 17 ਨਵੰਬਰ- ਸ਼੍ਰੀ ਜੈ ਮਾਂ ਸਰਸਵਤੀ ਕਲੱਬ ਖੰਨਾ ਵੱਲੋਂ 9ਵਾਂ ਵਿਸ਼ਾਲ ਛੱਠ ਪੂਜਾ ਸਮਾਗਮ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਛੱਠੀ ਮਈਆ ਅਤੇ ਸੂਰਜ ਦੇਵਤਾ ਦੀ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਗੁਰਜਸ਼ਨ ਸਿੰਘ ਲਾਲੀ ਵੀ ਮੌਜੂਦ ਰਹੇ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਛੱਠੀ ਮਈਆ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਪੂਰੇ ਸਮਾਗਮ ਦੌਰਾਨ ਛੱਠੀ ਮਈਆ ਦੇ ਜੈਕਾਰਿਆਂ ਅਤੇ ਭਗਤੀਮਈ ਗੀਤਾਂ ਨਾਲ ਮਾਹੌਲ ਭਗਤੀਮਈ ਬਣਿਆ ਰਿਹਾ। ਸ਼ਰਧਾਲੂਆਂ ਨੇ ਆਪਣੇ ਪਰਿਵਾਰਾਂ ਦੀ ਸੁੱਖ-ਸਮ੍ਰਿੱਧੀ, ਖੁਸ਼ਹਾਲੀ ਅਤੇ ਚੰਗੇ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੂਹ ਲੋਕਾਂ ਨੂੰ ਛੱਠ ਮਹਾਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਛੱਠ ਪੂਜਾ ਸਾਡੀ ਅਮੀਰ ਭਾਰਤੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਡੂੰਘੀ ਆਸਥਾ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਪਿਆਰ, ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਤੋਂ ਹੀ ਵੱਖ-ਵੱਖ ਧਰਮਾਂ, ਸੱਭਿਆਚਾਰਾਂ ਅਤੇ ਪਰੰਪਰਾਵਾਂ ਦਾ ਸਤਿਕਾਰ ਕਰਨ ਲਈ ਜਾਣੀ ਜਾਂਦੀ ਹੈ।
ਸਮਾਗਮ ਦੌਰਾਨ ਕਲੱਬ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਗੁਰਜਸ਼ਨ ਸਿੰਘ ਲਾਲੀ ਅਤੇ ਮੌਜੂਦ ਸਮੂਹ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ। ਮੰਤਰੀ ਸੌਂਦ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਮਾਗਮ ਦੀ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਦੇ ਅਹੁਦੇਦਾਰ, ਮੈਂਬਰ, ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਸ਼ਹਿਰ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
Share this content:



Post Comment