Loading Now

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ੍ਹ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ੍ਹ

ਚੰਡੀਗੜ੍ਹ, 4 ਫਰਵਰੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਕੱਲ੍ਹ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ। ਡਾ. ਦਲਜੀਤ ਚੀਮਾ ਨੇ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਕੱਲ੍ਹ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਸੱਦੀ ਹੈ।

Share this content:

Post Comment