Loading Now

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ; ਮਨਪ੍ਰੀਤ ਸਿੰਘ ਇਆਲੀ ਨੇ ਦਿੱਤਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ; ਮਨਪ੍ਰੀਤ ਸਿੰਘ ਇਆਲੀ ਨੇ ਦਿੱਤਾ ਅਸਤੀਫਾ

20 ਮਈ – ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡਾ ਮੋੜ ਸਾਹਮਣੇ ਆਇਆ ਹੈ। ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਪਣੇ ਸਾਰੀਆਂ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨਾਲ ਸਿਆਸੀ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਮੁੱਲਾਂਪੁਰ ਦਾਖਾ ਤੋਂ ਵਿਧਾਇਕ ਅਯਾਲੀ ਲੰਬੇ ਸਮੇਂ ਤੋਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੀ ਰਾਜਨੀਤੀ ਨਾਲ ਜੁੜੇ ਰਹੇ ਹਨ ਅਤੇ ਪਾਰਟੀ ਦੇ ਅੰਦਰ ਇੱਕ ਮਜ਼ਬੂਤ ਚਿਹਰੇ ਵਜੋਂ ਜਾਣੇ ਜਾਂਦੇ ਹਨ। ਹਾਲਾਂਕਿ, ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਅਤੇ ਅੰਦਰੂਨੀ ਮਸਲਿਆਂ ਨੂੰ ਲੈ ਕੇ ਉਨ੍ਹਾਂ ਦੀ ਨਾਰਾਜ਼ਗੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ। ਸੂਤਰਾਂ ਮੁਤਾਬਕ ਮਨਪ੍ਰੀਤ ਸਿੰਘ ਅਯਾਲੀ ਨੇ ਪਾਰਟੀ ਦੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਤੇ ਲੀਡਰਸ਼ਿਪ ਦੇ ਕੁਝ ਫੈਸਲਿਆਂ ਨਾਲ ਅਸਹਿਮਤੀ ਜਤਾਈ ਹੈ। ਇਸ ਕਾਰਨ ਉਨ੍ਹਾਂ ਨੇ ਅਕਾਲੀ ਦਲ ਪੁਨਰ ਸੁਰਜੀਤ ਵਿਚੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ।

Share this content:

Post Comment