Loading Now

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

ਚੰਡੀਗੜ੍ਹ, 28 ਜੂਨ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਐਲਾਨੇ ਗਏ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਭੂੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।

ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂੁਆਂ ਨੂੰ ਸ਼ਾਮਲ ਕੀਤਾ ਗਿਆ ਉਹਨਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਨਰੇਸ਼ ਗੁਜਰਾਲ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀ.ਕੇ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਬਲਦੇਵ ਸਿੰਘ ਖਹਿਰਾ, ਐਸ. ਆਰ. ਕਲੇਰ, ਜੋਗਿੰਦਰ ਸਿੰਘ ਜਿੰਦੂ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਵਰਦੇਵ ਸਿੰਘ ਮਾਨ, ਗੁੁਰਪ੍ਰੀਤ ਸਿੰਘ ਰਾਜੂਖੰਨਾ, ਕਮਲ ਚੇਤਲੀ, ਹਰਪ੍ਰੀਤ ਸਿੰਘ ਕੋਟਭਾਈ, ਸੁਖਦੀਪ ਸਿੰਘ ਸੁਕਾਰ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ।

Share this content:

Post Comment