Loading Now

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ 1487.41 ਕਰੋੜ 41 ਰੁਪਏ ਦਾ ਬਜਟ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ 1487.41 ਕਰੋੜ 41 ਰੁਪਏ ਦਾ ਬਜਟ ਪਾਸ

ਅੰਮ੍ਰਿਤਸਰ, 28 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ ਸਾਲਾਨਾ ਬਜਟ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕਰ ਦਿੱਤਾ ਗਿਆ। ਇਹ ਬਜਟ SGPC ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ, ਜਿਸ ਦੀ ਕੁੱਲ ਰਾਸ਼ੀ 1487.41 ਕਰੋੜ ਰੁਪਏ ਰੱਖੀ ਗਈ ਹੈ। ਇਸ ਵਾਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 100.94 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਫ਼ੀਸਦੀ ਦੇ ਹਿਸਾਬ ਨਾਲ ਇਹ ਵਾਧਾ ਪਿਛਲੇ ਸਾਲ ਨਾਲੋਂ 7.28% ਜ਼ਿਆਦਾ ਹੈ। ਬਜਟ ਦਾ ਵੱਡਾ ਹਿੱਸਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ, ਧਰਮ ਪ੍ਰਚਾਰ ਲਹਿਰ, ਵਿਦਿਅਕ ਸੰਸਥਾਵਾਂ ਅਤੇ ਮਨੁੱਖੀ ਭਲਾਈ ਦੇ ਕਾਰਜਾਂ ਲਈ ਰਾਖਵਾਂ ਰੱਖਿਆ ਗਿਆ ਹੈ।

Share this content:

Post Comment