ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦਾ ਛਾਪਾ
ਜਲੰਧਰ, 28 ਜਨਵਰੀ – ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਅੱਜ ਉਨ੍ਹਾਂ ਦੇ ਨਿਵਾਸ ‘ਤੇ ED ਵੱਲੋਂ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ED ਦੇ ਅਧਿਕਾਰੀ ਉਨ੍ਹਾਂ ਦੇ ਘਰ ਪਹੁੰਚ ਕੇ ਦਸਤਾਵੇਜ਼ਾਂ ਅਤੇ ਲੋੜੀਂਦੇ ਸਬੂਤਾਂ ਦੀ ਜਾਂਚ ਕਰ ਰਹੇ ਹਨ।
ਸੂਤਰਾਂ ਮੁਤਾਬਿਕ ਇਹ ਕਾਰਵਾਈ ਪੂਰੀ ਤਰ੍ਹਾਂ ਜਾਂਚੀ ਪ੍ਰਕਿਰਿਆ ਤਹਿਤ ਕੀਤੀ ਜਾ ਰਹੀ ਹੈ ਅਤੇ ਅਧਿਕਾਰੀ ਹਰ ਇਕ ਦਸਤਾਵੇਜ਼ ਨੂੰ ਖੰਗਾਲ ਰਹੇ ਹਨ। ਹਾਲਾਂਕਿ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਕਿਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਰਵਜਨਿਕ ਨਹੀਂ ਕੀਤੀ ਗਈ। ਵਿਭਾਗੀ ਅਧਿਕਾਰੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Share this content:



Post Comment