Loading Now

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੁਲਿਸ ਨੇ ਦਿੱਤੀ ਕਲੀਨ ਚਿੱਟ

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੁਲਿਸ ਨੇ ਦਿੱਤੀ ਕਲੀਨ ਚਿੱਟ

ਮੋਹਾਲੀ, 28 ਜੂਨ – ਪੰਜਾਬ ਪੁਲਿਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਤੇ ਉਨ੍ਹਾਂ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਪ੍ਰਦੀਪ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਕਲੀਨ ਚਿੱਟ ਦੇ ਦਿਤੀ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਠੇਕਿਆਂ ਦੀ ਅਲਾਟਮੈਂਟ ਲਈ 1% ਕਮਿਸ਼ਨ ਮੰਗਣ ਦੀ ਸ਼ਿਕਾਇਤ ਤੋਂ ਬਾਅਦ 2022 ਵਿਚ ਮੋਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਵਿਚ ਇਹ ਮਾਮਲਾ ਦਰਜ ਕੀਤਾ ਗਿਆ ਸੀ। ਮੋਹਾਲੀ ਪੁਲਿਸ ਨੇ ਹਾਲ ਹੀ ਵਿਚ ਅਦਾਲਤ ਵਿਚ ਇਕ ਕਲੋਜ਼ਰ ਰਿਪੋਰਟ ਪੇਸ਼ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਵਿਰੁਧ ਕਾਰਵਾਈ ਲਈ ਕੋਈ ਠੋਸ ਸਬੂਤ ਨਹੀਂ ਮਿਲੇ। ਪੁਲਿਸ ਸੂਤਰਾਂ ਨੇ ਦਸਿਆ ਕਿ ਸ਼ਿਕਾਇਤਕਰਤਾ ਰਾਜਿੰਦਰ ਸਿੰਘ ਨੇ ਵੀ ਅਦਾਲਤ ਵਿਚ ਦਿਤੇ ਅਪਣੇ ਬਿਆਨ ਵਿਚ ਕਲੋਜ਼ਰ ਰਿਪੋਰਟ ਨਾਲ ਸਹਿਮਤੀ ਪ੍ਰਗਟਾਈ ਹੈ।

ਮੋਹਾਲੀ ਅਦਾਲਤ 14 ਜੁਲਾਈ ਨੂੰ ਕਲੋਜ਼ਰ ਰਿਪੋਰਟ ‘ਤੇ ਫ਼ੈਸਲਾ ਸੁਣਾਵੇਗੀ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਦੀਪ ਕੁਮਾਰ ਦੀ ਭੂਮਿਕਾ ਦੀ ਜਾਂਚ ਅਜੇ ਵੀ ਜਾਰੀ ਹੈ ਹਾਲਾਂਕਿ ਉਸ ਵਿਰੁਧ ਪਹਿਲਾਂ ਹੀ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਚ ਡੈਪੂਟੇਸ਼ਨ ‘ਤੇ ਕੰਮ ਕਰ ਰਹੇ ਇਕ ਸਰਕਾਰੀ ਇੰਜੀਨੀਅਰ, ਰਾਜਿੰਦਰ ਸਿੰਘ ਦੁਆਰਾ ਦਾਇਰ ਕੀਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਮਈ 2022 ਵਿਚ ਉਸ ਨੂੰ ਪੰਜਾਬ ਭਵਨ ਬੁਲਾਇਆ ਗਿਆ ਸੀ ਜਿੱਥੇ ਉਹ ਤਤਕਾਲੀ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਨੂੰ ਮਿਲਿਆ ਸੀ।

Share this content:

Post Comment