Loading Now

ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ
– ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ
– ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਡੀਕਲ ਸਟੋਰ ਸੰਚਾਲਕਾਂ ਨੂੰ ਆਨਲਾਈਨ ਤੇ ਆਫ਼ਲਾਈਨ ਰਿਕਾਰਡ ਮੁਕੰਮਲ ਰੱਖਣ ਦੀਆਂ ਸਖ਼ਤ ਹਦਾਇਤਾਂ
ਸਾਦਿਕ ,20  ਨਵੰਬਰ –  ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਹੌਟ-ਸਪੌਟ ਖੇਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਥਾਣਾ ਸਾਦਿਕ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਦੇ ਹੌਟ-ਸਪੌਟ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਪਿੰਡ ਦੀਪ ਸਿੰਘ ਵਾਲਾ ਵਿੱਚ ਸਥਿਤ ਤਿੰਨ ਮੈਡੀਕਲ ਫਰਮਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
WhatsApp-Image-2026-11-18-at-10.43.03-AM-300x225 ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ  ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ
ਜਾਂਚ ਦੌਰਾਨ ਦੁਕਾਨਾਂ ਵਿੱਚ ਪਏ ਦਵਾਈਆਂ ਦੇ ਸਟਾਕ, ਖ਼ਰੀਦ-ਵੇਚ ਦੇ ਬਿੱਲਾਂ ਅਤੇ ਸਬੰਧਤ ਰਜਿਸਟਰਾਂ ਦੀ ਪੜਤਾਲ ਕੀਤੀ ਗਈ। ਨਿਰੀਖਣ ਦੌਰਾਨ ਕਿਸੇ ਵੀ ਮੈਡੀਕਲ ਫਰਮ ਵਿੱਚੋਂ ਕੋਈ ਵੀ ਨਸ਼ੀਲੀ, ਪਾਬੰਦੀਸ਼ੁਦਾ ਜਾਂ ਆਦਤ ਪਾਉਣ ਵਾਲੀ ਦਵਾਈ ਬਰਾਮਦ ਨਹੀਂ ਹੋਈ।  ਆਨਲਾਈਨ ਰਿਕਾਰਡ ਅਤੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ‘ਤੇ ਇੱਕ ਫਰਮ ਵਿੱਚ ਕੁਝ ਆਮ ਤਕਨੀਕੀ ਖਾਮੀਆਂ ਪਾਈਆਂ ਗਈਆਂ ਹਨ। ਵਿਭਾਗ ਵੱਲੋਂ ਇਸ ਸਬੰਧੀ ਨੋਟਿਸ ਲੈਂਦਿਆਂ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੇ ਨਿਯਮਾਂ ਅਨੁਸਾਰ ਬਣਦੀ ਅਗਲੇਰੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੂਹ ਮੈਡੀਕਲ ਸਟੋਰ ਸੰਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਆਪਣਾ ਆਨਲਾਈਨ ਅਤੇ ਆਫ਼ਲਾਈਨ ਰਿਕਾਰਡ ਹਰ ਸਮੇਂ ਮੁਕੰਮਲ ਰੱਖਣ। ਪ੍ਰਸ਼ਾਸਨ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share this content:

Previous post

ਹਾਈ ਕੋਰਟ ਨੇ ਮਾਨ ਸਰਕਾਰ ਦੇ ‘ਕੱਟੜ ਇਮਾਨਦਾਰ’ ਭਰਤੀ ਮਾਡਲ ਦੀ ਪੋਲ ਖੋਲ੍ਹੀ: ਪ੍ਰੋ. ਸਰਚਾਂਦ ਸਿੰਘ ਖਿਆਲਾ

Next post

ਕਹਾਣੀਕਾਰ ਸੁਖਜੀਤ ਦੀ ਯਾਦ ਵਿੱਚ ਦੂਜਾ ਕਹਾਣੀ ਸਮਾਰੋਹ ਅਤੇ ਪੁਸਤਕ ਲੋਕ ਅਰਪਣ ਬਰਮਿੰਘਮ ਯੂ ਕੇ ਵਿੱਚ ਸਫਲਤਾ ਪੂਰਵਕ ਸੰਪੰਨ

Post Comment