ਸੀਆਰਪੀਐੱਫ ਦੇ ਸੇਵਾ ਮੁਕਤ ਮੁਲਾਜ਼ਮ ਨੇ ਪਰਿਵਾਰਕ ਮੈਂਬਰਾਂ ’ਤੇ ਚਲਾਈ ਗੋਲੀ
ਫ਼ਰੀਦਕੋਟ, 4 ਜੁਲਾਈ – ਜ਼ਿਲ੍ਹਾ ਪੁਲਿਸ ਨੇ ਫ਼ਰੀਦਕੋਟ ਵਿਚ ਡੀਐਸਪੀ ਰਾਜਨਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਵਿਆਹੁਤਾ ਝਗੜੇ ਦੀ ਸ਼ਿਕਾਇਤ ਵਿਚ ਪੀੜਤ ਪਰਵਾਰ ਤੋਂ ਇਕ ਲੱਖ ਦੀ ਰਿਸ਼ਵਤ ਲੈਣ ਤੇ ਉਸ ਦੀ ਸ਼ਿਕਾਇਤ ਨੂੰ ਦਬਾਉਣ ਲਈ ਐਸਐਸਪੀ ਦੇ ਰੀਡਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਐਸਐਸਪੀ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ, ਡੀਐਸਪੀ ਰਾਜਨਪਾਲ ਵਿਰੁਧ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ। ਫ਼ਰੀਦਕੋਟ ਦੀ ਜ਼ਿਲ੍ਹਾ ਪੁਲਿਸ ਨੇ ਡੀਐਸਪੀ ਰਾਜਨਪਾਲ ਨੂੰ ਵਿਆਹੁਤਾ ਝਗੜੇ ਦੀ ਸ਼ਿਕਾਇਤ ਵਿਚ ਪੀੜਤ ਪਰਵਾਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ ’ਤੇ ਐਸਐਸਪੀ ਦੇ ਰੀਡਰ ਨੂੰ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ।
ਡੀਐਸਪੀ ਰਾਜਨਪਾਲ ਫ਼ਰੀਦਕੋਟ ਦੇ ਪਿੰਡ ਪੱਕਾ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਕਿਰਨਜੀਤ ਕੌਰ ਦੀ ਸ਼ਿਕਾਇਤ ਦੀ ਜਾਂਚ ਕਰ ਰਿਹਾ ਸੀ, ਜਿਸ ਵਿਚ ਡੀਐਸਪੀ ਨੇ ਪੀੜਤ ਪਰਵਾਰ ਤੋਂ 1 ਲੱਖ ਰੁਪਏ ਰਿਸ਼ਵਤ ਲਈ ਅਤੇ ਉਨ੍ਹਾਂ ਦਾ ਮਾਮਲਾ ਵੀ ਹੱਲ ਨਹੀਂ ਕਰਵਾਇਆ। ਇਸ ਤੋਂ ਬਾਅਦ, ਵਿਆਹੁਤਾ ਔਰਤ ਦੇ ਭਰਾ ਕਰਮਤੇਜ ਸਿੰਘ ਨੇ ਇਕ ਦਿਨ ਪਹਿਲਾਂ ਵੀਰਵਾਰ ਨੂੰ ਡੀਐਸਪੀ ਰਾਜਨਪਾਲ ਵਿਰੁਧ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ।
Share this content:


Post Comment