ਸੁਖਪਾਲ ਖਹਿਰ ਨੇ ਪੰਜਾਬ ਸਰਕਾਰ ਤੇ SSF ਦੀਆਂ ਗੱਡੀਆਂ ਦੀ ਖ਼ਰੀਦ ‘ਚ ਘੋਟਾਲੇ ਦਾ ਲਗਾਇਆ ਦੋਸ਼
ਚੰਡੀਗੜ੍ਹ, 26 ਜੁਲਾਈ – ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (SSF) ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਖਰੀਦ ਵਿੱਚ ਕਰੋੜਾਂ ਦਾ ਘਪਲਾ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇੱਕ ਵੀ ਗੱਡੀ ‘ਤੇ ਕੋਈ ਛੋਟ ਨਹੀਂ ਲਈ ਗਈ, ਜਦੋਂ ਕਿ ਆਮ ਗਾਹਕ ਨੂੰ 10 ਲੱਖ ਤੱਕ ਦੀ ਛੋਟ ਮਿਲਦੀ ਹੈ। ਖਹਿਰਾ ਨੇ ਮੁੜ ਤੋਂ ਭਗਵੰਤ ਮਾਨ ਤੇ ਡੀਜੀਪੀ ਤੋਂ ਇਸ ਬਾਬਤ ਸਵਾਲ ਪੁੱਛਿਆ ਹੈ।
ਸੁਖਪਾਲ ਸਿੰਘ ਖਹਿਰਾ ਨੇ ਕੀ ਕਿਹਾ ?
ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ 144 Toyota Hilux ਗੱਡੀਆਂ ਦੀ ਖਰੀਦ ਵਿੱਚ 15 ਤੋਂ 20 ਕਰੋੜ ਦੇ ਭ੍ਰਿਸ਼ਟਾਚਾਰ ਬਾਰੇ AAP ਦੇ ਆਗੂ, ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਪੰਜਾਬ ਨੇ ਚੁੱਪੀ ਧਾਰ ਲਈ ਹੈ। ਇਸ ਘਪਲੇ ਉੱਤੇ Mainstream ਮੀਡੀਆ ਦੀ ਚੁੱਪੀ ਵੀ ਹੈਰਾਨ ਕਰਨ ਵਾਲੀ ਹੈ, ਜੋ ਹਰ ਰੋਜ਼ ਕਈ-ਕਈ ਪ੍ਰੈਸ ਕਾਨਫਰੰਸਾਂ ਕਰਨ ਵਾਲੇ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਮੰਤਰੀਆਂ ਤੋਂ ਸਵਾਲ ਪੁੱਛਣ ਦੀ ਹਿੰਮਤ ਨਹੀਂ ਕਰ ਰਹੇ ! ਇਹ ਆਮ ਆਦਮੀ ਪਾਰਟੀ ਨਹੀਂ ਬਲਕਿ ਅਮੀਰ ਆਦਮੀ ਪਾਰਟੀ ਅਤੇ ਭ੍ਰਿਸ਼ਟ ਨੇਤਾਵਾਂ ਦਾ ਇੱਕ ਟੋਲਾ ਹੈ
ਮਨਜਿੰਦਰ ਸਿੰਘ ਸਿਰਸਾ ਨੇ ਵੀ ਖੜ੍ਹੇ ਕੀਤੇ ਸਵਾਲ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਖਰੀਦ ਵਿੱਚ ਕਥਿਤ ਤੌਰ ‘ਤੇ ਨਕਦ ਭੁਗਤਾਨ ਕੀਤੇ ਗਏ ਸਨ, ਪਰ ਦਸਤਾਵੇਜ਼ਾਂ ਵਿੱਚ ਕੋਈ ਛੋਟ ਨਹੀਂ ਦਿਖਾਈ ਗਈ ਹੈ। ਜਿਸ ਨਾਲ ਸ਼ੱਕ ਪੈਦਾ ਹੁੰਦਾ ਹੈ ਕਿ ਸਰਕਾਰੀ ਖਜ਼ਾਨੇ ਨੂੰ ਸਿੱਧਾ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਦੀ ਚੁੱਪੀ ‘ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਸ਼ੱਕ ਹੋਰ ਡੂੰਘਾ ਹੋ ਰਿਹਾ ਹੈ। ਸਿਰਸਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਵਿੱਚ ਪਾਰਦਰਸ਼ਤਾ ਬਣਾਈ ਰੱਖਦੇ ਹੋਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਜੇ ਸਰਕਾਰ ਜਲਦੀ ਕਾਰਵਾਈ ਨਹੀਂ ਕਰਦੀ ਹੈ ਤਾਂ ਉਹ ਮਾਮਲਾ ਕੇਂਦਰੀ ਏਜੰਸੀਆਂ ਕੋਲ ਲੈ ਜਾਣਗੇ।
Share this content:



Post Comment