Loading Now

ਸੁਖਬੀਰ ਬਾਦਲ ਨੇ ਪੱਤਰਕਾਰਾਂ ਖ਼ਿਲਾਫ਼ ਕਾਰਵਾਈ ਦਾ ਕੀਤਾ ਵਿਰੋਧ

ਸੁਖਬੀਰ ਬਾਦਲ ਨੇ ਪੱਤਰਕਾਰਾਂ ਖ਼ਿਲਾਫ਼ ਕਾਰਵਾਈ ਦਾ ਕੀਤਾ ਵਿਰੋਧ

ਚੰਡੀਗੜ੍ਹ, 4 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਅਤੇ ਆਰ. ਟੀ. ਆਈ. ਕਾਰਕੁੰਨਾਂ ਖਿਲਾਫ ਦਰਜ ਕੀਤੇ ਝੂਠੇ ਕੇਸ ਵਿਰੁੱਧ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟਾਈ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਅਨਿਆਂ ਦਾ ਡੱਟਵਾਂ ਵਿਰੋਧ ਕਰਨ। ਇਥੇ ਸੈਕਟਰ 17 ਵਿਚ ਪੱਤਰਕਾਰਾਂ ਵੱਲੋਂ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਪੱਤਰਕਾਰਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸਮਝਦੀ ਹੈ ਕਿ ਉਹ ਇਨ੍ਹਾਂ ਤਰੀਕਿਆਂ ਨਾਲ ਪੰਜਾਬੀਆਂ ਨੂੰ ਡਰਾ ਸਕਦੀ ਹੈ ਪਰ ਉਸਨੂੰ ਇਹ ਗੱਲ ਸਮਝ ਆਉਣੀ ਚਾਹੀਦੀ ਹੈ ਕਿ ਪੰਜਾਬੀ ਹਮੇਸ਼ਾ ਅਨਿਆਂ ਦੇ ਖਿਲਾਫ ਡਟੇ ਹਨ। ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਮੀਡੀਆ ਦਾ ਸਤਿਕਾਰ ਕਰਦਾ ਹੈ।

Share this content:

Post Comment