Loading Now

ਸੇਵਾ ਕੇਂਦਰ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ

ਸੇਵਾ ਕੇਂਦਰ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ

ਭਿੱਖੀਵਿੰਡ – 12 ਅਕਤੂਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਕੰਮ ਬੰਦ ਰੱਖਣ ਕਾਰਨ ਭਿੱਖੀਵਿੰਡ ਦਾ ਸੇਵਾ ਕੇਂਦਰ ਵੀ ਬੰਦ ਰਿਹਾ। ਇਸ ਕਾਰਨ ਵੱਖ-ਵੱਖ ਸਰਕਾਰੀ ਸੇਵਾਵਾਂ ਲੈਣ ਲਈ ਪਹੁੰਚੇ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।

ਸੇਵਾ ਕੇਂਦਰ ਪਹੁੰਚੇ ਹਰਿੰਦਰ ਸਿੰਘ, ਰਘਬੀਰ ਸਿੰਘ ਅਤੇ ਹਰਭਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਆਏ ਸਨ, ਪਰ ਕੇਂਦਰ ਬੰਦ ਹੋਣ ਕਾਰਨ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਪਰਤਣਾ ਪਿਆ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਬੰਦ ਹੋਣ ਨਾਲ ਲੋਕਾਂ ਦਾ ਸਮਾਂ ਅਤੇ ਆਉਣ-ਜਾਣ ਦਾ ਖ਼ਰਚਾ ਬਰਬਾਦ ਹੁੰਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਕਰਯੋਗ ਹੈ ਕਿ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਛੁੱਟੀਆਂ ਅਤੇ ਹੋਰ ਸੇਵਾ ਸਬੰਧੀ ਮਸਲਿਆਂ ਦੇ ਹੱਲ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਜਿੱਥੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਉੱਥੇ ਹੀ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਫੂਕ ਕੇ ਰੋਸ ਜ਼ਾਹਰ ਕੀਤਾ ਜਾਵੇਗਾ।

Share this content:

Post Comment