Loading Now

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਵਿਕਰਮਸਿੰਘੇ ਗ੍ਰਿਫ਼ਤਾਰ

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਵਿਕਰਮਸਿੰਘੇ ਗ੍ਰਿਫ਼ਤਾਰ

ਸ੍ਰੀਲੰਕਾ, 22 ਅਗਸਤ – ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੂੰ ਅੱਜ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਨੇ ਕਿਹਾ ਕਿ 76 ਸਾਲਾ ਵਿਕਰਮਸਿੰਘੇ ਖ਼ਿਲਾਫ਼ ਸਤੰਬਰ, 2023 ਵਿੱਚ ਆਪਣੀ ਪਤਨੀ ਮੈਤਰੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਇੰਗਲੈਂਡ ਜਾਣ ਲਈ ਜਨਤਕ ਫੰਡਾਂ ਦੀ ਵਰਤੋਂ ਕਰਨ ਦਾ ਦੋਸ਼ ਹੈ। ਪੁਲੀਸ ਨੇ ਪਹਿਲਾਂ ਉਨ੍ਹਾਂ ਦੇ ਸਟਾਫ ਤੋਂ ਯਾਤਰਾ ਖਰਚਿਆਂ ਬਾਰੇ ਪੁੱਛ ਪੜਤਾਲ ਕੀਤੀ ਸੀ।

Share this content:

Post Comment