Loading Now

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਆ ਤਲਬ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਆ ਤਲਬ

ਅੰਮ੍ਰਿਤਸਰ, 5 ਜਨਵਰੀ – ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਨੂੰ ਵਾਰ-ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੋਲਕਾਂ ਬਾਰੇ ਬਿਆਨ ਦੇਣ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ। ਮੁੱਖ ਮੰਤਰੀ ਨੂੰ 15 ਜਨਵਰੀ ਨੂੰ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ ਹੈ।

”ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੋਂ ਭੱਜ ਰਹੀ ਮਾਨ ਸਰਕਾਰ”

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਰਗਾੜੀ ਕਾਂਡ ‘ਚ ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਪਰੀਮ ਕੋਰਟ ‘ਚ ਪੇਸ਼ੀ ਦੌਰਾਨ ਸਰਕਾਰ ਦਾ ਕੋਈ ਵਕੀਲ ਪੇਸ਼ ਨਹੀਂ ਹੋਇਆ। ਜਦਕਿ ਸਪੀਕਰ ਸੰਧਾਵਾ ਦਾ ਕਹਿਣਾ ਸੀ 24 ਘੰਟਿਆਂ ‘ਚ ਬੇਅਦਬੀ ਦੋਸ਼ੀਆਂ ਨੂੰ ਇਨਸਾਫ਼ ਦੇਵਾਂਗੇ , ਪਰ ਅੱਜ 4 ਸਾਲ ਹੋ ਗਏ ਹਨ, ਧਰਨਾ ਵੀ ਚੁਕਵਾਇਆ ਗਿਆ, ਪਰੰਤੂ ਇਨਸਾਫ਼ ਨਹੀਂ ਦਿੱਤਾ ਗਿਆ। ਨਾਲ ਹੀ ਮੌੜ ਬੰਬ ਕਾਂਡ ਦੇ ਮੁਲਜ਼ਮ ਵੀ ਹੁਣ ਤੱਕ ਨਹੀਂ ਫੜੇ ਗਏ, ਜਦਕਿ ਉਸਦਾ ਸਿੱਧਾ ਲਿੰਕ ਡੇਰਾ ਸਿਰਸਾ ਮੁਖੀ ਨਾਲ ਹੈ। ਨਾ ਹੀ ਪੰਜਾਬ ਸਰਕਾਰ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਪੇਸ਼ ਹੋ ਰਹੀ ਹੈ।

ਇਸੇ ਦੌਰਾਨ ਜਥੇਦਾਰ ਗੜਗੱਜ ਨੇ ਸਾਲ 2015 ਵਿੱਚ ਬਰਗਾੜੀ ਵਿਖੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਇਸ਼ਾਰੇ ਉੱਤੇ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ 2017 ਵਿੱਚ ਕੀਤੇ ਗਏ ਮੌੜ ਅੱਤਵਾਦੀ ਧਮਾਕੇ ਜਿਸ ਵਿੱਚ ਪੰਜ ਬੱਚਿਆਂ ਸਮੇਤ ਸੱਤ ਵਿਅਕਤੀਆਂ ਦੀ ਜਾਨ ਗਈ ਸੀ, ਦੇ ਮਾਮਲਿਆਂ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਸਰਕਾਰ ਨੇ ਹੁਣ ਤੱਕ ਇਨ੍ਹਾਂ ਮਾਮਲਿਆਂ ਵਿੱਚ ਸਿੱਖਾਂ ਤੇ ਪੀੜਤਾਂ ਨੂੰ ਇਨਸਾਫ਼ ਕਿਉਂ ਨਹੀਂ ਦਿਵਾਇਆ। ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਅਦਾਲਤ ਵਿੱਚ ਆਪਣੇ ਬਿਆਨਾਂ ਅੰਦਰ ਇਹ ਗੱਲ ਸਪੱਸ਼ਟ ਆਖੀ ਹੈ ਕਿ ਇਹ ਬੇਅਦਬੀ ਗੁਰਮੀਤ ਰਾਮ ਰਹੀਮ ਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੇ ਕਹਿਣ ਉੱਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌੜ ਬੰਬ ਧਮਾਕੇ ਮਾਮਲੇ ਦੀ ਕੜੀ ਵੀ ਗੁਰਮੀਤ ਰਾਮ ਰਹੀਮ ਦੇ ਡੇਰੇ ਨਾਲ ਜੁੜਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਉਹ ਹੁਣ ਤੱਕ ਇਨ੍ਹਾਂ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਤੇ ਹਨੀਪ੍ਰੀਤ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਅੰਦਰ ਕਿਉਂ ਨਹੀਂ ਲਿਆਈ? ਉਨ੍ਹਾਂ ਕਿਹਾ ਕਿ ਬਰਗਾੜੀ ਮਾਮਲੇ ਵਿੱਚ ਸ਼ਰੇਆਮ ਸਿੱਖਾਂ ਵਿਰੁੱਧ ਵੱਡੀ ਸਾਜ਼ਸ਼ ਤਹਿਤ ਗੁਰਮੀਤ ਰਾਮ ਰਹੀਮ ਵੱਲੋਂ ਬੇਅਦਬੀ ਕਰਵਾਈ ਗਈ, ਲੇਕਿਨ ਮੌਜੂਦਾ ਆਮ ਪਾਰਟੀ ਦੀ ਸਰਕਾਰ ਨੇ ਬਰਗਾੜੀ ਬੇਅਦਬੀ ਮਾਮਲੇ ਨੂੰ ਇਕੱਲੇ ਸਿਆਸੀ ਤੌਰ ਉੱਤੇ ਹੀ ਨਹੀਂ ਵਰਤਿਆ ਬਲਕਿ ਸਰਕਾਰ ਇੱਕ ਧਿਰ ਬਣਕੇ ਰਾਮ ਰਹੀਮ ਜਿਹੇ ਸਿੱਖ ਵਿਰੋਧੀ ਝੂਠੇ ਸਾਧ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਇਹ ਗੱਲ ਕਹਿੰਦੇ ਰਹੇ ਹਨ ਕਿ ਮੌੜ ਧਮਾਕਾ ਉਨ੍ਹਾਂ ਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਕੀਤਾ ਗਿਆ ਸੀ ਪਰੰਤੂ ਸੱਤਾ ਆ ਕੇ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਿਉਂ ਨਹੀਂ ਕੀਤੀ।

Share this content:

Post Comment