ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ, 10 ਜੂਨ – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ 541 ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫਤਰ ਤੋਂ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਜੱਥਾ ਲੀਡਰ ਭੁਪਿੰਦਰ ਸਿੰਘ ਭਲਵਾਨ ਦੀ ਅਗਵਾਈ ਹੇਠ ਜਾ ਰਹੇ ਜੱਥੇ ਦੇ ਮੈਂਬਰਾਂ ਨੂੰ ਫੁੱਲਾਂ ਦੇ ਸਿਹਰੇ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਪੰਚਮ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਮੌਕੇ 14 ਸਾਲ ਬਾਅਦ ਪਾਕਿਸਤਾਨ ਜਾ ਰਹੇ ਜੱਥੇ ਦੇ ਮੈਂਬਰਾਂ ਨੇ ਪਾਕਿਸਤਾਨ ਸਥਿਤ ਸਿੱਖ ਕੌਮ ਤੋਂ ਵਿਛੜੇ ਪਾਵਨ ਪਵਿਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਣ ਤੇ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਵਲੋਂ ਜੱਥੇ ਨੂੰ ਅਟਾਰੀ ਸਰਹੱਦ ਤੇ ਲਿਜਾਉਣ ਲਈ ਵਿਸ਼ੇਸ਼ ਬੱਸਾਂ ਦਾ ਅਤੇ ਲੰਗਰ ਪਾਣੀ ਦਾ ਪ੍ਰਬੰਧ ਕੀਤਾ ਗਿਆ, ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇੱਕ ਟੀਮ ਵੀ ਜੱਥੇ ਨਾਲ ਰਵਾਨਾ ਕੀਤੀ ਗਈ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਹ ਜੱਥਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਰੋੜੀ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਉਪਰੰਤ 18 ਜੂਨ ਨੂੰ ਲਾਹੌਰ ਵਿਖੇ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਉਪਰੰਤ 19 ਜੂਨ ਨੂੰ ਵਤਨ ਪਰਤੇਗਾ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ 561 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ ਜਿਨ੍ਹਾਂ ਚੋ 20 ਵੀਜੇ ਕੱਟੇ ਗਏ ਤੇ 541 ਸ਼ਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਸਨ।
Share this content:



Post Comment