Loading Now

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾਪੂਰਵਕ ਨਾਲ ਮਨਾਇਆ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾਪੂਰਵਕ ਨਾਲ ਮਨਾਇਆ

ਅੰਮ੍ਰਿਤਸਰ – 28 ਅਕਤੂਬਰ ਅੰਮ੍ਰਿਤਸਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਹਰਿਮੰਦਰ ਸਾਹਿਬ ਸਮੂਹ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋਈ ਅਤੇ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ।

ਇਸ ਸਬੰਧ ਵਿੱਚ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਗੁਰੂ ਘਰ ਦੀ ਮੁੱਖ ਇਮਾਰਤ, ਪੁਲ, ਦਰਸ਼ਨੀ ਡਿਉਢੀ, ਅਕਾਲ ਤਖਤ ਤੇ ਪਰਿਕਰਮਾ ਸਮੇਤ ਹੋਰ ਥਾਵਾਂ ’ਤੇ ਫੁੱਲਾਂ ਦੀ ਸਜਾਵਟ ਕੀਤੀ ਗਈ। ਕੱਲ ਤੋਂ ਹੀ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪੁੱਜ ਰਹੀ ਹੈ।

ਇਸ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਆਤਿਸ਼ਬਾਜ਼ੀ ਤੇ ਦੀਪਮਾਲਾ ਕੀਤੀ

ਅੰਮ੍ਰਿਤਸਰ  ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਹਰਿਮੰਦਰ ਸਾਹਿਬ ਸਮੂਹ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋਈ ਅਤੇ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ।

ਇਸ ਸਬੰਧ ਵਿੱਚ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਗੁਰੂ ਘਰ ਦੀ ਮੁੱਖ ਇਮਾਰਤ, ਪੁਲ, ਦਰਸ਼ਨੀ ਡਿਉਢੀ, ਅਕਾਲ ਤਖਤ ਤੇ ਪਰਿਕਰਮਾ ਸਮੇਤ ਹੋਰ ਥਾਵਾਂ ’ਤੇ ਫੁੱਲਾਂ ਦੀ ਸਜਾਵਟ ਕੀਤੀ ਗਈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਅੱਜ ਗੁਰਪੁਰਬ ਮੌਕੇ ਸੰਗਤ ਵਾਸਤੇ ਵਿਸ਼ੇਸ਼ ਪਕਵਾਨ ਤਿਆਰ ਕੀਤੇ ਗਏ ਅਤੇ ਵੱਡੀ ਗਿਣਤੀ ਵਿੱਚ ਸੰਗਤ ਲੰਗਰ ਛਕਣ ਲਈ ਪੁੱਜੀ। ਸ਼ਾਮ ਵੇਲੇ ਰਹਿਰਾਸ ਤੋਂ ਬਾਅਦ ਆਤਿਸ਼ਬਾਜ਼ੀ ਚਲਾਈ ਗਈ। ਗੁਰੂ ਘਰ ਦੀ ਇਮਾਰਤ ’ਤੇ ਦੀਪਮਾਲਾ ਵੀ ਕੀਤੀ ਗਈ। ਇਸ ਦੌਰਾਨ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਪਾਕਿਸਤਾਨੀ ਸ਼ਰਧਾਲੂਆਂ ਵੱਲੋਂ ਸਮਾਗਮ ’ਚ ਸ਼ਮੂਲੀਅਤ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਸੱਚਖੰਡ ਦਰਬਾਰ ਸਾਹਿਬ ਸਮੂਹ ਵਿਖੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਕੀਤੀ। ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਆਇਆ ਇਹ ਜੱਥਾ ਦੇਰ ਰਾਤ ਨੂੰ ਅੰਮ੍ਰਿਤਸਰ ਪੁੱਜਾ ਸੀ, ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਜਥੇ ਦਾ ਸਵਾਗਤ ਕੀਤਾ। ਅੱਜ ਪਾਕਿਸਤਾਨੀ ਸ਼ਰਧਾਲੂਆਂ ਨੇ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇ ਦੇ ਮੈਂਬਰਾਂ ਨੇ ਗੁਰੂ ਘਰ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਚੱਲ ਰਹੇ ਗੁਰਬਾਣੀ ਕੀਰਤਨ ਵਿੱਚ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਤੋਂ ਆਈ ਸੰਗਤ ਦਾ ਸਨਮਾਨ ਕੀਤਾ ਗਿਆ।

Share this content:

Post Comment