ਸੰਗਰੂਰ ‘ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, PRTC ਬੱਸ ਓਵਰਬ੍ਰਿਜ ਨਾਲ ਟਕਰਾ ਕੇ ਖੇਤਾਂ ’ਚ ਪਲਟੀ, ਤਿੰਨ ਦੀ ਮੌਤ
ਸੰਗਰੂਰ, 11 ਨਵੰਬਰ – ਪੰਜਾਬ ਦੇ ਸੰਗਰੂਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਤਿੰਨ ਪਰਿਵਾਰਾਂ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ। ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ ਪੀਆਰਟੀਸੀ ਦੀ ਬੱਸ ਇੱਕ ਓਵਰਬ੍ਰਿਜ ਨਾਲ ਜਾ ਟਕਰਾਈ। ਇਸ ਭਿਆਨਕ ਟੱਕਰ ਵਿੱਚ ਤਿੰਨ ਸਵਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ, ਹਾਦਸੇ ਦਾ ਸ਼ਿਕਾਰ ਹੋਈ ਬੱਸ ਸੰਗਰੂਰ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਸਫ਼ਰ ਦੌਰਾਨ ਅਚਾਨਕ ਬੱਸ ਓਵਰਬ੍ਰਿਜ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਵਿੱਚ ਸਵਾਰ ਯਾਤਰੀਆਂ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਬੱਸ ਵਿੱਚ ਸਵਾਰ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਕਈ ਯਾਤਰੀ ਜ਼ਖ਼ਮੀ ਹਾਲਤ ਵਿੱਚ ਫਸ ਗਏ। ਆਲੇ-ਦੁਆਲੇ ਮੌਜੂਦ ਲੋਕਾਂ ਨੇ ਵੀ ਰਾਹਤ ਕਾਰਜਾਂ ਵਿੱਚ ਮਦਦ ਕੀਤੀ।
ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ। ਉੱਥੇ ਹੀ 24 ਯਾਤਰੀ ਜ਼ਖ਼ਮੀ ਹੋਏ ਹਨ। ਹਾਦਸੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕਈ ਲੋਕਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਪਈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਮੁੱਢਲੀ ਜਾਣਕਾਰੀ ਮੁਤਾਬਕ, ਜ਼ਖ਼ਮੀਆਂ ਵਿੱਚੋਂ 15 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ।
Share this content:



Post Comment