ਹਰਿਆਣਾ ’ਚ 3 ਸ਼੍ਰੇਣੀਆਂ ਦੇ ਸਰਟੀਫਿਕੇਟਾਂ ਦੀ ਮਿਆਦ ਅੱਜ ਹੋਈ ਖ਼ਤਮ
ਚੰਡੀਗੜ੍ਹ, 31 ਮਾਰਚ – ਹਰਿਆਣਾ ਸਟਾਫ ਚੋਣ ਕਮਿਸ਼ਨ (HSSC) ਨੇ (CET), HPSC, ਅਤੇ ਹੋਰ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਨੌਜਵਾਨ ਲਈ ਇੱਕ ਅਪਡੇਟ ਜਾਰੀ ਕੀਤਾ ਹੈ। ਜਿਵੇਂ ਕਿ ਅੱਜ 31 ਮਾਰਚ 2026 ਹੈ, ਤੁਹਾਡੇ ਮੌਜੂਦਾ ਸਰਟੀਫਿਕੇਟਾਂ ਦੀ ਮਿਆਦ ਅੱਜ 31 ਮਾਰਚ ਨੂੰ ਖਤਮ ਹੋ ਰਹੀ ਹੈ। ਹਰਿਆਣਾ ਵਿੱਚ ਰਾਖਵਾਂਕਰਨ ਲਾਭ ਪ੍ਰਾਪਤ ਕਰਨ ਵਾਲੇ ਸਾਰੇ ਉਮੀਦਵਾਰਾਂ ਲਈ ਇੱਕ ਨਵਾਂ ਪੜਾਅ ਭਲਕੇ 1 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ ਜਦਕਿ ਵਿੱਤੀ ਸਾਲ 2025-26 ਅੱਜ 31 ਮਾਰਚ ਨੂੰ ਸਮਾਪਤ ਹੋ ਰਿਹਾ ਹੈ, ਜਿਸਦਾ ਸਿੱਧਾ ਅਸਰ ਤੁਹਾਡੇ ਦਸਤਾਵੇਜ਼ਾਂ ‘ਤੇ ਪਵੇਗਾ। ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਨੇ ਇਸ ਮਾਮਲੇ ਸਬੰਧੀ ਨੌਜਵਾਨਾਂ ਨੂੰ ਸੁਚੇਤ ਕਰਨ ਲਈ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਪਾਈ। ਆਪਣੀ ਪੋਸਟ ਵਿੱਚ ਉਨ੍ਹਾਂ ਨੌਜਵਾਨ ਉਮੀਦਵਾਰਾਂ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ।
Share this content:



Post Comment