Loading Now

ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਕਾਂਗਰਸ ਨੇ ਕੀਤਾ ਬਾਈਕਾਟ

ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਕਾਂਗਰਸ ਨੇ ਕੀਤਾ ਬਾਈਕਾਟ

ਹਰਿਆਣਾ, 27 ਅਪ੍ਰੈਲ – ਹਰਿਆਣਾ ਸਰਕਾਰ ਵੱਲੋਂ ਮਹਿਲਾ ਰਾਖਵਾਂ ਕਰਨ ਬਿੱਲ ਨੂੰ ਲੈ ਕੇ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਕਾਂਗਰਸ ਪਾਰਟੀ ਨੇ ਬਾਈਕਾਟ ਕੀਤਾ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਵਿਧਾਨ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਕਾਂਗਰਸ ਉੱਤੇ ਸਿਆਸੀ ਹਮਲੇ ਕੀਤੇ । ਇਸ ਦੇ ਨਾਲ ਹੀ ਕਾਂਗਰਸ ਨੂੰ ਮਹਿਲਾ ਵਿਰੋਧੀ ਕਰਾਰਿਆ ਗਿਆ।

ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਦੇ ਬਾਹਰ ਵੱਖਰੀ ਵਿਧਾਨ ਸਭਾ ਲਗਾਈ ਗਈ। ਜਿੱਥੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਸਣੇ ਸਾਰੇ ਕਾਂਗਰਸੀ ਵਿਧਾਇਕ ਸ਼ਾਮਿਲ ਹੋਏ। ਜਿਨਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਰਾਜਸੀ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਦੋਂ ਕਿ ਸਾਲ 2023 ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋ ਗਿਆ ਸੀ ਤਾਂ ਉਸ ਨੂੰ ਹਲੇ ਤੱਕ ਲਾਗੂ ਕਿਉਂ ਨਹੀਂ ਕੀਤਾ ਗਿਆ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਭਾਜਪਾ ਹੁਣ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿੱਚ ਹਲਕਾ ਬੰਦੀ ਕਾਨੂੰਨ ਨੂੰ ਪਾਸ ਕਰਵਾਉਣਾ ਚਾਹੁੰਦੀ ਹੈ ਜੋ ਕਿ ਸਾਰਾ ਸਰ ਗਲਤ ਹੈ।

Share this content:

Post Comment