ਹਾਈ ਕੋਰਟ ਨੇ ਡੀਸੀ ਪਟਿਆਲਾ ਦੀ ਤਨਖਾਹ ਕੀਤੀ ਜ਼ਬਤ
ਪਟਿਆਲਾ, 1 ਜੁਲਾਈ – ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਨਾਲ ਸਬੰਧਤ ਇੱਕ ਮਾਮਲੇ ਵਿੱਚ ਡੀਸੀ ਪਟਿਆਲਾ ਦੀ ਤਨਖਾਹ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਅਦਾਲਤੀ ਦੇ ਹੁਕਮਾਂ ਦੇ ਬਾਵਜੂਦ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਪੁਜਾਰੀ ਦੀ ਤਨਖਾਹ ਜਾਰੀ ਨਾ ਕਰਨ ‘ਤੇ ਇਹ ਹੁਕਮ ਦਿੱਤੇ ਹਨ।
ਕੀ ਹੈ ਪੂਰਾ ਮਾਮਲਾ ?
ਬੈਰਿਸਟਰ ਰੂਬਲ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਪੁਜਾਰੀ ਸ਼ੂਰਵੀਰ ਸਿੰਘ 29 ਸਾਲਾਂ ਤੋਂ ਇਸ ਮੰਦਰ ਵਿੱਚ ਪੁਜਾਰੀ ਵਜੋਂ ਕੰਮ ਕਰ ਰਹੇ ਸਨ। ਪਰ ਇਸ ਸਾਲ ਜਨਵਰੀ ਤੋਂ ਉਨ੍ਹਾਂ ਨੂੰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਉਨ੍ਹਾਂ ਦੀ ਤਨਖਾਹ ਰੋਕ ਦਿੱਤੀ ਗਈ ਸੀ। ਬਾਅਦ ਵਿੱਚ 1 ਅਪ੍ਰੈਲ ਨੂੰ ਉਨ੍ਹਾਂ ਨੂੰ ਪੁਜਾਰੀ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ। ਜਦੋਂ ਸ਼ੂਰਵੀਰ ਸਿੰਘ ਨੇ ਇਸ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਤਾਂ ਹਾਈ ਕੋਰਟ ਨੇ ਉਨ੍ਹਾਂ ਨੂੰ ਹਟਾਉਣ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ। ਜਦੋਂ ਸਟੇਅ ਦੇ ਬਾਵਜੂਦ ਉਨ੍ਹਾਂ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ, ਤਾਂ ਸ਼ੂਰਵੀਰ ਸਿੰਘ ਨੇ ਪਟਿਆਲਾ ਦੇ ਡੀਸੀ, ਜੋ ਕਿ ਇਸ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਹਨ, ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ।
Share this content:



Post Comment