ਹਿਮਾਚਲ ਵਿੱਚ ਡਾਕਟਰਾਂ ਦੀ ਹੜਤਾਲ ਜਾਰੀ
ਹਿਮਾਚਲ, 27 ਦਸੰਬਰ – ਹਿਮਾਚਲ ਪ੍ਰਦੇਸ਼ ਵਿੱਚ ਸ਼ੁੱਕਰਵਾਰ ਨੂੰ ਐਂਬੂਲੈਂਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਕਿਉਂਕਿ 108 ਅਤੇ 102 ਐਂਬੂਲੈਂਸ ਯੂਨੀਅਨ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ‘ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ’ (CITU) ਨਾਲ ਸਬੰਧਤ ਹਜ਼ਾਰਾਂ ਕਰਮਚਾਰੀਆਂ ਨੇ ਕਿਰਤ ਕਾਨੂੰਨਾਂ ਨੂੰ ਲਾਗੂ ਕਰਨ, ਘੱਟੋ-ਘੱਟ ਉਜਰਤ, ਓਵਰਟਾਈਮ ਭੁਗਤਾਨ ਅਤੇ ਕਰਮਚਾਰੀਆਂ ਦੀ ਕਥਿਤ ਮਾਨਸਿਕ ਪਰੇਸ਼ਾਨੀ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਸ਼ਿਮਲਾ ਵਿੱਚ ਕੌਮੀਂ ਸਿਹਤ ਮਿਸ਼ਨ (NHM) ਦੇ ਦਫ਼ਤਰ ਬਾਹਰ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਪ੍ਰਬੰਧਕੀ ਨਿਰਦੇਸ਼ਕ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ, ਜਿਨ੍ਹਾਂ ਨੇ ਜਲਦ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ। ਸੀਟੂ (CITU) ਦੇ ਸੂਬਾ ਪ੍ਰਧਾਨ ਵਿਜੇਂਦਰ ਮਹਿਰਾ ਨੇ NHM ਅਧੀਨ ਕੰਮ ਕਰਦੇ ਕਰਮਚਾਰੀਆਂ ਦੇ ਸ਼ੋਸ਼ਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਐਲਾਨੀ ਘੱਟੋ-ਘੱਟ ਉਜਰਤ ਵੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਕਰਮਚਾਰੀਆਂ ਨੂੰ ਬਣਦੀਆਂ ਛੁੱਟੀਆਂ ਮਿਲ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਵੀ ਕਰਮਚਾਰੀ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ, ਤਾਂ ਉਨ੍ਹਾਂ ਨੂੰ ਤਬਾਦਲਿਆਂ, ਜ਼ਬਰਦਸਤੀ ਅਸਤੀਫ਼ਿਆਂ ਜਾਂ ਹੋਰ ਤਰੀਕਿਆਂ ਨਾਲ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾਂਦਾ ਹੈ।
Share this content:



Post Comment