ਹੁਸ਼ਿਆਰਪੁਰ ਐਲ.ਪੀ.ਜੀ. ਟੈਂਕਰ ਅਤੇ ਜੀਪ ਹਾਦਸੇ ਦੌਰਾਨ ਮਰਨ ਵਾਲਿਆਂ ਦੀ ਵੱਧੀ ਗਿਣਤੀ
ਨਸਰਾਲਾ, 23 ਅਗਸਤ – ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵਾਪਰੇ ਹਾਦਸੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਇਸ ਹਾਦਸੇ ਵਿਚ ਜਾਨਾਂ ਗੁਆਉਣ ਵਾਲਿਆਂ ਲਈ ਮੁੱਖ ਮੰਤਰੀ ਨੇ ਆਰਥਿਕ ਸਹਾਇਤਾ ਤੇ ਮੁਫਤ ਇਲਾਜ ਦਾ ਐਲਾਨ ਕੀਤਾ ਹੈ। ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।
Share this content:



Post Comment