Loading Now

ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

2, ਸਤੰਬਰ – ਨੇਪਾਲ ਵਿੱਚ ਭਿਆਨਕ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ। ਹੜ੍ਹਾਂ ਕਾਰਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ, ਜਦਕਿ ਕਈ ਸੈਂਕੜੇ ਘਰ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ। ਇਸ ਕੁਦਰਤੀ ਆਫ਼ਤ ਤੋਂ ਬਾਅਦ ਕਈ ਭਾਰਤੀ ਨਾਗਰਿਕਾਂ ਦੇ ਵੀ ਲਾਪਤਾ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਨੇਪਾਲ ਵਿੱਚ ਕੁਝ ਹੋਰ ਖ਼ਤਰਿਆਂ ਨੂੰ ਲੈ ਕੇ ਵੀ ਚਿੰਤਾ ਵਧ ਗਈ ਹੈ। ਚੋਚੇਨ ਨਦੀ ਨਾਲ ਜੁੜੇ ਖੇਤਰ ਵਿੱਚ ਢਾਂਚਾਗਤ ਨੁਕਸਾਨ ਅਤੇ ਆਲੇ-ਦੁਆਲੇ ਬਰਫ਼ ਦੇ ਟੁਕੜੇ ਡਿੱਗਣ ਦੇ ਖ਼ਤਰੇ ਕਾਰਨ ਸਥਿਤੀ ਹੋਰ ਗੰਭੀਰ ਬਣੀ ਹੋਈ ਹੈ। ਮੁਸ਼ਕਲ ਦੀ ਇਸ ਘੜੀ ਵਿੱਚ ਭਾਰਤ ਸਰਕਾਰ ਨੇ ਨੇਪਾਲ ਨਾਲ ਸੰਪਰਕ ਬਣਾਇਆ ਹੋਇਆ ਹੈ। ਇਸੇ ਦੌਰਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।

ਆਪਣੇ ਮਾਨਵਤਾਵਾਦੀ ਕੰਮਾਂ ਲਈ ਜਾਣੇ ਜਾਂਦੇ ਸੋਨੂੰ ਸੂਦ ਰਾਹਤ ਸਮੱਗਰੀ ਲੈ ਕੇ ਕਾਠਮੰਡੂ ਪਹੁੰਚੇ ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਗੱਲਬਾਤ ਦੌਰਾਨ ਸੋਨੂੰ ਸੂਦ ਨੇ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਅਤੇ ਉਨ੍ਹਾਂ ਤੱਕ ਜ਼ਰੂਰੀ ਰਾਹਤ ਸਮੱਗਰੀ ਪਹੁੰਚਾਉਣ ਲਈ ਨੇਪਾਲ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਭਾਰਤ ਤੋਂ ਭੋਜਨ, ਕੰਬਲ ਅਤੇ ਹੋਰ ਜ਼ਰੂਰੀ ਸਮਾਨ ਲੈ ਕੇ ਪਹੁੰਚੀ ਹੈ। ਟੀਮ ਪ੍ਰਭਾਵਿਤ ਲੋਕਾਂ ਦੀਆਂ ਅਸਲ ਲੋੜਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਵੀ ਉਨ੍ਹਾਂ ਤੱਕ ਲੋੜੀਂਦੀ ਮਦਦ ਪਹੁੰਚਾਈ ਜਾ ਸਕੇ। ਸੋਨੂੰ ਸੂਦ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਸਮੇਂ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਰਾਹਤ ਸਮੱਗਰੀ ਦੀ ਸਪਲਾਈ ਸਿਰਫ਼ ਇਸ ਮਹੀਨੇ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਆਉਣ ਵਾਲੇ ਮਹੀਨਿਆਂ ਵਿੱਚ ਵੀ ਮਦਦ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ ਵੀ ਨੇਪਾਲ ਵਿੱਚ ਹੋਈ ਤਬਾਹੀ ’ਤੇ ਚਿੰਤਾ ਜ਼ਾਹਰ ਕੀਤੀ ਹੈ।

Share this content:

Post Comment