Loading Now

1 ਜੁਲਾਈ ਤੋਂ ਸ਼ੁਰੂ ਹੋਣਗੀਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਗੁਰਦਾਸਪੁਰ ਵਿਖੇ ਉਰਦੂ ਦੀਆਂ ਜਮਾਤਾਂ

1 ਜੁਲਾਈ ਤੋਂ ਸ਼ੁਰੂ ਹੋਣਗੀਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਗੁਰਦਾਸਪੁਰ ਵਿਖੇ ਉਰਦੂ ਦੀਆਂ ਜਮਾਤਾਂ

ਗੁਰਦਾਸਪੁਰ, 6 ਜੂਨ – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿੱਚ 01 ਜੁਲਾਈ, 2025 ਤੋਂ ਦਸੰਬਰ, 2025 ਤੱਕ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਨੁਮਾਇੰਦੇ ਸ਼ਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ।

ਦਾਖ਼ਲਾ ਫ਼ਾਰਮ ਇਸ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫ਼ਾਰਮ, ਫ਼ੋਟੋ, ਆਧਾਰ ਕਾਰਡ ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ਾਂ ਦੀ ਕਾਪੀ ਸਮੇਤ ਮੁਕੰਮਲ ਮਿਸਲ ਕਮਰਾ ਨੰਬਰ 501-502-503  ਬਲਾਕ-ਬੀ, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿਖੇ ਸੰਪਰਕ ਕਰਕੇ 05 ਜੁਲਾਈ, 2025 ਤੱਕ ਜਮ੍ਹਾਂ ਕਰਵਾ ਸਕਦੇ ਹਨ।

Share this content:

Post Comment