ਅਕਾਲੀ ਦਲ ਵਿਚ ਬਗਾਵਤ!, ਮਹਿੰਦਰ ਸਿੰਘ ਵਿਰਕ

ਅੰਮ੍ਰਿਤਸਰ, 10 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਨਾਰਾਜ਼ ਹੋ ਗਏ ਹਨ। ਰੋਸ ਵਜੋਂ ਕਈ ਆਗੂਆਂ ਵੱਲੋਂ ਅਸਤੀਫੇ ਵੀ ਦਿੱਤੇ ਗਏ ਹਨ।ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਤੇ ਜਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ l ਮਹਿੰਦਰ ਸਿੰਘ ਵਿਰਕ ਨੇ ਕਿਹਾ ਕਿ ਕੋਈ ਸਮਾਂ ਸੀ ਜਦ ਸ਼੍ਰੋਮਣੀ ਅਕਾਲੀ ਦਲ ਸਿੱਖ ਧਰਮ ਦੀ ਪੈਰਵਾਈ ਕਰਦੇ ਹੋਏ ਸਿੱਖਾਂ ਦੇ ਹੱਕ ਵਿਚ ਫੈਸਲੇ ਲੈਂਦਾ ਸੀ, ਪਰ ਹੁਣ ਬੀਤੇ ਦਿਨਾਂ ਤੋਂ ਸਿੱਖ ਧਰਮ ਦੀ ਸਿਰਮੌਰ ਸੰਸਥਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ l

ਉਧਰ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕਈ ਹੋਰਨਾਂ ਸੀਨੀਅਰ ਆਗੂਆਂ ਨੇ ਇਸ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ, ‘ਅਕਾਲ ਤਖ਼ਤ ਦੀ ਮਾਣ ਮਰਿਆਦਾ ਦਾ ਅਸੀਂ ਸਤਿਕਾਰ ਕਰਦੇ ਹਾਂ ਜੋ ਅਖੀਰਲੇ ਸਾਹ ਤੱਕ ਕਰਦੇ ਰਹਾਂਗੇ।’ ਇਹ ਅਸਹਿਮਤੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਲਖਬੀਰ ਸਿੰਘ ਲੋਧੀਨੰਗਲ, ਹਲਕਾ ਇੰਚਾਰਜ ਅਜਨਾਲਾ ਜੋਧ ਸਿੰਘ ਸਮਰਾ, ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਅਤੇ ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਪ੍ਰਗਟਾਈ। ਸ੍ਰੀ ਮਜੀਠੀਆ ਸਣੇ ਹੋਰਨਾਂ ਆਗੂਆਂ ਨੇ ਪਾਰਟੀ ਨਾਲ ਜੁੜੇ ਹੋਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਦਰਿਆਦਿਲੀ ਦਿਖਾਉਂਦੇ ਹੋਏ ਇਕ ਮੰਚ ’ਤੇ ਇਕੱਠੇ ਹੋ ਕੇ ਪੰਜਾਬ ਅਤੇ ਪੰਥ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ।

ਸਾਂਝਾ ਕਰੋ

ਪੜ੍ਹੋ

ਆਪ ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ

ਨਵੀਂ ਦਿੱਲੀ, 12 ਮਾਰਚ – ਆਪ ਆਗੂ ਰਿਤੁਰਾਜ ਝਾਅ ਨੇ...