ਜਲੰਧਰ ‘ਚ ਟੂਰਿਸਟ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ

ਜਲੰਧਰ, 10 ਮਾਰਚ – ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਵੱਡਾ ਭਿਆਨਕ ਹਾਦਸਾ ਵਾਪਰ ਗਿਆ। ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਅਤੇ ਬੱਸ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਕਾਰਨ ਬੱਸ ਸਵਾਰ 2 ਵਿਅਕਤੀਆਂ ਦੀ ਮੌਤ ਅਤੇ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖਮੀ ਹੋ ਗਈਆਂ।

ਮਿਲੀ ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਸੜਕ ਵਿਚਕਾਰ ਪਲਟ ਗਈ ਅਤੇ ਬੱਸ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਬੱਸ ਕੈਬਿਨ ਵਿਚ ਬੱਸ ਚਾਲਕ ਅਤੇ ਇਕ ਹੋਰ ਵਿਅਕਤੀ ਨੂੰ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਤੋੜ ਕੇ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ ਬੱਸ ਚਾਲਕ ਦੀ ਵੀ ਮੌਤ ਹੋ ਗਈ।

ਸਾਂਝਾ ਕਰੋ

ਪੜ੍ਹੋ

ਆਪ ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ

ਨਵੀਂ ਦਿੱਲੀ, 12 ਮਾਰਚ – ਆਪ ਆਗੂ ਰਿਤੁਰਾਜ ਝਾਅ ਨੇ...