ਪੈਗਾਸਸ ਦੀ ਸੂਚੀ ’ਚ ਰਾਹੁਲ, ਪ੍ਰਸ਼ਾਂਤ ਕਿਸ਼ੋਰ, ਅਭਿਸ਼ੇਕ ਬੈਨਰਜੀ, ਅਸ਼ੋਕ ਲਵਾਸਾ ਦੇ ਨਾਂ ਵੀ ਸ਼ਾਮਲ

ਇੱਕ ਕੌਮਾਂਤਰੀ ਮੀਡੀਆ ਸਮੂਹ ਨੇ ਇੱਕ ਰਿਪੋਰਟ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਇਜ਼ਰਾਇਲੀ ਸਪਾਈਵੇਅਰ ਪੈਗਾਸਸ ਦੀ ਮਦਦ ਨਾਲ ਜਿਨ੍ਹਾਂ ਭਾਰਤੀ ਲੋਕਾਂ ਦੀ ਜਾਸੂਸੀ ਕੀਤੀ ਗਈ ਹੈ ਉਨ੍ਹਾਂ ’ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਭਾਜਪਾ ਦੇ ਮੰਤਰੀਆਂ ਅਸ਼ਵਿਨੀ ਵੈਸ਼ਨਵ ਤੇ ਪ੍ਰਹਿਲਾਦ ਜੋਸ਼ੀ, ਸਾਬਕਾ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਫੋਨ ਨੰਬਰ ਸ਼ਾਮਲ ਹਨ।

‘ਦਿ ਵਾਇਰ’ ਨਿਊਜ਼ ਪੋਰਟਲ ਜਿਸ ਨੇ ਇਸ ਘਟਨਾ ਨੂੰ ਪੈਗਾਸਸ ਪ੍ਰਾਜੈਕਟ ਦਾ ਨਾਂ ਦਿੱਤਾ ਹੈ, ਨੇ ਕਿਹਾ ਕਿ ਇਨ੍ਹਾਂ ਫੋਨ ਨੰਬਰਾਂ ਦੀ ਸੂਚੀ ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਤੇ ਟੀਐੱਮਸੀ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦਾ ਫੋਨ ਨੰਬਰ ਅਤੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ’ਤੇ ਅਪਰੈਲ 2019 ’ਚ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ ਸੁਪਰੀਮ ਕੋਰਟ ਨਾਲ ਸਬੰਧਤ ਮੁਲਾਜ਼ਮ ਮਹਿਲਾ ਤੇ ਉਸ ਦੇ ਰਿਸ਼ਤੇਦਾਰਾਂ ਦੇ 11 ਫੋਨ ਨੰਬਰ ਵੀ ਸ਼ਾਮਲ ਹਨ…ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ਵਿਨੀ ਵੈਸ਼ਨਵ ਜੋ ਇਸ ਸਮੇਂ ਭਾਰਤ ਤੇ ਆਈਟੀ ਮੰਤਰੀ ਹਨ, ਉਨ੍ਹਾਂ 300 ਭਾਰਤੀਆਂ ’ਚ ਸ਼ਾਮਲ ਹਨ ਜਿਨ੍ਹਾਂ ਦੀ 2017-19 ਦਰਮਿਆਨ ਜਾਸੂਸੀ ਕੀਤੀ ਗਈ ਹੈ। ਪ੍ਰਹਿਲਾਦ ਜੋਸ਼ੀ ਵੀ ਇਸ ਸਮੇਂ ਕੇਂਦਰ ਸਰਕਾਰ ਦੇ ਮੰਤਰੀ ਹਨ। ਰਿਪੋਰਟ ’ਚ ਕਿਹਾ ਗਿਆ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਵਰਤੇ ਜਾ ਰਹੇ ਦੋਵੇਂ ਫੋਨ ਨੰਬਰ ਜਾਸੂਸੀ ਵਾਲੇ ਫੋਨ ਨੰਬਰਾਂ ਦੀ ਸੂਚੀ ’ਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸੂਚੀ ’ਚ ਹੋਰਨਾਂ ਤੋਂ ਇਲਾਵਾ ਜਮਹੂਰੀ ਸੁਧਾਰ ਬਾਰੇ ਐਸੋਸੀਏਸ਼ਨ (ਏਡੀਆਰ) ਦੇ ਜਗਦੀਪ ਛੋਕਰ, ਵਾਇਰਸ ਰੋਗਾਂ ਦੇ ਮਾਹਿਰ ਗਗਨਦੀਪ ਕੰਗ, ਵਸੁੰਧਰਾ ਰਾਜੇ ਸਿੰਧੀਆ ਦੇ ਰਾਜਸਥਾਨ ਦੇ ਮੁੱਖ ਮੰਤਰੀ ਹੋਣ ਸਮੇਂ ਉਨ੍ਹਾਂ ਦੇ ਨਿੱਜੀ ਸਕੱਤਰ, 2014-15 ਦੌਰਾਨ ਸਮ੍ਰਿਤੀ ਇਰਾਨੀ ਦੇ ਦਫ਼ਤਰ ਦੇ ਓਐੱਸਡੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਪ੍ਰਵੀਨ ਤੋਗੜੀਆ, ਬਿੱਲ ਐਂਡ ਮੈਲਿੰਡਾ ਗੇਟਸ ਫਾਊਂਡੇਸ਼ਨ ਦੇ ਮੁਖੀ ਹਰੀ ਮੈਨਨ ਦੇ ਫੋਨ ਨੰਬਰ ਵੀ ਸ਼ਾਮਲ ਹਨ

ਸਾਂਝਾ ਕਰੋ

ਪੜ੍ਹੋ

ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ,

*ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਚ ਮਾਰਕੀਟ ਕਮੇਟੀ...