
ਤਰਨਤਾਰਨ, 11 ਮਾਰਚ – ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਬੇਸ਼ੱਕ ਪੰਜਾਬ ਸ਼ਰਾਰਤੀ ਅਨਸਰਾਂ ਖਿਲਾਫ਼ ਕਈ ਸਿਕੰਜੇ ਕੱਸੇ ਹੋਏ ਹਨ ਪਰੰਤੂ ਫਿਰ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਫਿਰ ਬੇਅਦਬੀ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ।
ਤਰਨ ਤਰਨ ਦੇ ਮਹੱਲਾ ਨਾਨਕਸਰ ਦੇ ਗੁਰਦੁਆਰਾ ਸਾਹਿਬ ਸਾਂਝੀਵਾਲ ਦੇ ਬਾਹਰ ਗੁੜਕਾ ਸਾਹਿਬ ਦੇ ਸਾੜੇ ਗਏ ਅੰਗ ਮਿਲੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਨਜ਼ਦੀਕੀ ਲੋਕਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਹਰਕਤ ਹੈ। ਉਥੇ ਹੀ ਉਹਨਾਂ ਇਸ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।