ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਸਿਵਿਲ ਸਰਜਨ ਮੋਗਾ ਵਜੋਂ ਆਪਣਾ ਅਹੁਦਾ ਸੰਭਾਲਿਆ

ਮੋਗਾ, 1 ਮਾਰਚ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਸਿਵਲ ਸਰਜਨ ਮੋਗਾ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜਵੰਦ ਅਤੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਪਹਿਲ ਦੇ ਅਧਾਰ ਤੇ ਦੇਖਣ ਦੇ ਲਈ ਅਤੇ ਉਹਨਾਂ ਦੇ ਇਲਾਜ ਦੇ ਲਈ ਡਾਕਟਰ ਸਾਹਿਬਾਨਾਂ ਨੂੰ ਸਲਾਹ ਦਿੱਤੀ ਅਤੇ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਲੋਕਾਂ ਨਾਲ ਹਮਦਰਦੀ ਨਾਲ ਵਿਵਹਾਰ ਕਰਨ ਲਈ ਕਿਹਾ।ਇਸ ਮੌਕੇ ਉਨਾਂ ਦੇ ਨਾਲ ਜਿਲਾ ਪਰਿਵਾਰ ਭਲਾਈ ਆਫੀਸਰ ਡਾਕਟਰ ਰੀਤੂ ਜੈਨ, ਸਹਾਇਕ ਸਿਵਲ ਸਰਜਨ ਡਾਕਟਰ ਜਯੋਤੀ ਅਤੇ ਡਾਕਟਰ ਗੌਰਵ ਪ੍ਰੀਤ ਸੋਢੀ ਜਿਲ੍ ਟੀਬੀ ਅਫਸਰ, ਕੁਲਜੀਤ ਸਿੰਘ ਏਸੀਐਫਏ, ਪਰਵੀਨ ਸ਼ਰਮਾ ਜਿਲਾ ਪ੍ਰੋਗਰਾਮ ਮੈਨੇਜਰ, ਅੰਮ੍ਰਿਤ ਸ਼ਰਮਾ ਮੀਡੀਆ ਕੋਆਰਡੀਨੇਟਰ, ਵਿਕਾਸ ਕੁਮਾਰ , ਹਰਜਿੰਦਰ ਕੌਰ ਬੀ ਈ ਈ, ਅਮਨਦੀਪ ਕੌਰ ਸਟੈਨੋ, ਹਰਪ੍ਰੀਤ ਕੌਰ ਸਟੈਨੋ ਵੀ ਹਾਜ਼ਿਰ ਸਨ।
ਸਾਂਝਾ ਕਰੋ

ਪੜ੍ਹੋ

ਆਪ ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ

ਨਵੀਂ ਦਿੱਲੀ, 12 ਮਾਰਚ – ਆਪ ਆਗੂ ਰਿਤੁਰਾਜ ਝਾਅ ਨੇ...