ਸੰਤ ਨਿਰੰਕਾਰੀ ਮਿਸ਼ਨ ਵੱਲੋਂ ਲਾਏ ਕੈਂਪ ਦੌਰਾਨ 40 ਸ਼ਰਧਾਲੂਆਂ ਨੇ ਕੀਤਾ ਖੂਨਦਾਨ

ਬਠਿੰਡਾ, 12 ਮਾਰਚ – ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਵੱਲੋਂ ਦਿੱਤੀ ਜਾਂਦੀ ਪ੍ਰੇਰਨਾ ਤਹਿਤ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਲਾਏ ਕੈਂਪ ਦੌਰਾਨ ਸੰਤ ਨਿਰੰਕਾਰੀ ਸਾਧ ਸੰਗਤ ਭਵਨ ਗੈਰੀ ਬੁੱਟਰ ਵਿਖੇ 40 ਸ਼ਰਧਾਲੂਆਂ ਨੇ ਖੂਨਦਾਨ ਕਰਕੇ ਆਪਣਾ ਇਨਸਾਨੀ ਫ਼ਰਜ਼ ਨਿਭਾਇਆ।ਖੂਨਦਾਨ ਕੈਂਪ ਦਾ ਉਦਘਾਟਨ ਸੰਤ ਨਿਰੰਕਾਰੀ ਮਿਸ਼ਨ ਦੇ ਬਠਿੰਡਾ ਜ਼ੋਨ ਦੇ ਜ਼ੋਨਲ ਇੰਚਾਰਜ ਸ਼੍ਰੀ ਐਸ ਪੀ ਦੁੱਗਲ ਅਤੇ ਦਿੱਲੀ ਤੋਂ ਆਏ ਪ੍ਚਾਰ ਯਾਤਰਾ ਦੌਰਾਨ ਆਏ ਸੈਂਟਰਲ ਗਿਆਨ ਪ੍ਰਚਾਰਕ ਸ੍ਰੀ ਸੁਰਜੀਤ ਸਿੰਘ ਨਸ਼ੀਲਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ।

ਇਸ ਮੌਕੇ ਉਨ੍ਹਾਂ ਖੂਨਦਾਨੀਆਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਖੂਨਦਾਨ ਕਰਕੇ ਉਹ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਿਰੰਕਾਰੀ ਬਾਬਾ ਹਰਦੇਵ ਸਿੰਘ ਦੇ ਇਸ ਮਹੱਤਵਪੂਰਨ ਉਪਦੇਸ਼ ‘ਤੇ ਚੱਲਣਾ ਚਾਹੀਦਾ ਹੈ ਕਿ ‘ਖੂਨ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ, ਨਾਲੀਆਂ ਵਿੱਚ ਨਹੀਂ’ ਅਤੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਕੀਮਤੀ ਯੋਗਦਾਨ ਪਾ ਕੇ ਕਿਸੇ ਦੀ ਜਾਨ ਬਚਾਉਣੀ ਚਾਹੀਦੀ ਹੈ।

ਸਾਂਝਾ ਕਰੋ

ਪੜ੍ਹੋ

ਆਪ ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ

ਨਵੀਂ ਦਿੱਲੀ, 12 ਮਾਰਚ – ਆਪ ਆਗੂ ਰਿਤੁਰਾਜ ਝਾਅ ਨੇ...