
ਜਲੰਧਰ, 12 ਮਾਰਚ – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ, ਕੁਝ ਦਿਨ ਪਹਿਲਾਂ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਤੋਂ ਬਾਅਦ, ਸੀਐਮ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਜਿੱਥੇ ਉਨ੍ਹਾਂ ਨੇ ਹੜਤਾਲ ਖ਼ਤਮ ਕਰਨ ਲਈ ਸਮਾਂ ਦਿੱਤੇ ਜਾਣ ਤੋਂ ਬਾਅਦ ਵੀ ਗ਼ੈਰਹਾਜ਼ਰ ਰਹਿਣ ਵਾਲੇ ਕਈ ਅਧਿਕਾਰੀਆਂ ਵਿਰੁਧ ਕਾਰਵਾਈ ਕੀਤੀ ਗਈ। ਹੁਣ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਤਹਿਤ ਕੁੱਲ 26 ਪਟਵਾਰੀਆਂ-ਕਾਨੂੰਗਾਂ ਨੂੰ ਜਲੰਧਰ ਵਿੱਚ ਤਬਦੀਲ ਅਤੇ ਤਾਇਨਾਤ ਕੀਤਾ ਗਿਆ ਹੈ।