ਪੰਜਾਬ ‘ਚ ਫਿਰ ਮੌਸਮ ਨੇ ਲਈ ਕਰਵਟ, ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ

15, ਮਾਰਚ – ਪੰਜਾਬ ਦੇ ਮੌਸਮ ‘ਚ ਇੱਕ ਵਾਰ ਫਿਰ ਤੋਂ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਇਕ ਵਾਰ ਫਿਰ ਤੋਂ ਠੰਡ ਦਾ ਅਹਿਸਾਸ ਹੋਵੇਗਾ। ਪੰਜਾਬ ਵਿੱਚ ਜਿੱਥੇ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਉੱਥੇ ਹੀ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ‘ਚ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।

ਜ਼ਿਕਰਯੋਗ ਹੈ ਕਿ ਮੌਸਮ ਵਿੱਚ ਇਹ ਤਬਦੀਲੀ 9 ਮਾਰਚ ਨੂੰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ 9 ਮਾਰਚ ਨੂੰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਨਾਲ ਪਹਿਲਾਂ ਪਹਾੜੀ ਇਲਾਕਿਆਂ ‘ਤੇ ਅਸਰ ਪਿਆ ਸੀ ਪਰ ਹੁਣ ਇਸ ਦਾ ਅਸਰ ਪੰਜਾਬ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।ਮੌਸਮ ਵਿਭਾਗ ਨੇ ਸੂਬੇ ਭਰ ਵਿੱਚ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਹੈ, ਜੋ ਕਿ 16 ਮਾਰਚ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 16 ਮਾਰਚ ਤੱਕ ਮੀਂਹ ਪਵੇਗਾ।

ਸਾਂਝਾ ਕਰੋ

ਪੜ੍ਹੋ

ਪੰਜਾਬ ਦੀ ਸੱਭਿਆਚਾਰਕ ਵਿਰਾਸਤ ਸੰਭਾਲਣ ਤੇ ਨੌਜੁਆਨ

ਲੁਧਿਆਣਾਃ 15 ਮਾਰਚ ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਸੱਭਿਆਚਾਰਕ...