7.7 ਦੀ ਤੀਬਰਤਾ ਦੇ ਭੂਚਾਲ ਨਾਲ ਹਿਲਿਆ ਬੈਂਕਾਕ

ਬੈਂਕਾਕ, 28 ਮਾਰਚ – ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਬੈਂਕਾਕ ਅਤੇ ਮਿਆਂਮਾਰ ਦੇ ਸ਼ਹਿਰਾਂ ਵਿੱਚ ਵੱਡੀਆਂ ਇਮਾਰਤਾਂ ਕਿਸ਼ਤੀਆਂ ਵਾਂਗ ਹਿੱਲਣ ਲੱਗ ਪਈਆਂ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.7 ਦਰਜ ਕੀਤੀ ਗਈ ਹੈ। ਇਸ ਨੂੰ ਬਹੁਤ ਹੀ ਤੇਜ਼ ਭੂਚਾਲ ਮੰਨਿਆ ਜਾ ਰਿਹਾ ਹੈ। ਹੁਣ ਤਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੌਤਾਂ ਦੀ ਗਿਣਤੀ ਵੱਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਮਿਆਂਮਾਰ ਅਤੇ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਭਾਗ ਅਨੁਸਾਰ ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 7.7 ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਮਿਆਂਮਾਰ ਦੱਸਿਆ ਜਾ ਰਿਹਾ ਹੈ।

ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਬੈਂਕਾਕ ਅਤੇ ਮਿਆਂਮਾਰ ਦੇ ਸ਼ਹਿਰਾਂ ਵਿੱਚ ਵੱਡੀਆਂ ਇਮਾਰਤਾਂ ਢਹਿ-ਢੇਰੀ ਹੋ ਗਈਆਂ। ਬੈਂਕਾਕ ਵਿੱਚ ਭੂਚਾਲ ਕਾਰਨ ਇੱਕ ਗਗਨਚੁੰਬੀ ਇਮਾਰਤ ਢਹਿ-ਢੇਰੀ ਹੋ ਗਈ ਹੈ। ਰਿਪੋਰਟ ਦੇ ਅਨੁਸਾਰ, ਜਿਸ ਇਮਾਰਤ ਦੀ ਉਸਾਰੀ ਚੱਲ ਰਹੀ ਸੀ, ਉਹ ਭੂਚਾਲ ਦੇ ਝਟਕਿਆਂ ਨੂੰ ਸਹਿਣ ਨਹੀਂ ਕਰ ਸਕੀ।

ਸਾਂਝਾ ਕਰੋ

ਪੜ੍ਹੋ

ਪੰਜਾਬ ਦੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ

ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ...