ਡੱਲੇਵਾਲ ਨੇ ਖ਼ਤਮ ਕੀਤੀ ਭੁੱਖ ਹੜਤਾਲ

ਪਟਿਆਲਾ, 28 ਮਾਰਚ – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਸ਼ੁਕਰਵਾਰ ਦੀ ਸਵੇਰ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਤੇ ਇਸ ਦੇ ਨਾਲ ਹੀ ਉਨ੍ਹਾਂ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ। ਇਹ ਜਾਣਕਾਰੀ ਅੱਜSC ਸੁਣਵਾਈ ਦੌਰਾਨ ਦਿੱਤੀ।

ਦੱਸਣਾ ਬਣਦਾ ਹੈ ਕਿ ਸਰਕਾਰ ਨਾਲ ਮੀਟਿੰਗ ਲਈ ਗਏ ਕਿਸਾਨਾਂ ਆਗੂਆਂ ਅਤੇ ਸ਼ੰਭੂ-ਖਨੌਰੀ ਬਾਰਡਰ ਤੇ ਮੋਰਚਿਆਂ ‘ਤੇ ਬੈਠੇ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਦੇ ਰੋਸ ਵਜੋਂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਸਨ ਜਿਸ ਕਰਕੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ SC ਨੂੰ ਇਹ ਦਾਅਵਾ ਕੀਤਾ ਕੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀ ਕੇ ਅਪਣੀ ਭੁੱੜ ਹੜਤਾਲ ਖਤਮ ਕਰ ਲਈ ਹੈ।

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੁਆਰਾ ਬੰਦ ਕੀਤੇ ਗਏ ਸਾਰੇ ਹਾਈਵੇਅ ਅਤੇ ਸੜਕਾਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਦੱਸਣ ਯੋਗ ਹੈ ਕਿ 19 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਸੀ। ਕਿਸਾਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀਣਾ ਛੱਡ ਦਿੱਤਾ ਸੀ ਤੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਸੀ।

ਸਾਂਝਾ ਕਰੋ

ਪੜ੍ਹੋ