
ਨਵੀਂ ਦਿੱਲੀ, 28 ਮਾਰਚ – ਕੇਂਦਰੀ ਮੰਤਰੀਮੰਡਲ ਨੇ ਸ਼ੁੱਕਰਵਾਰ ਨੂੰ ਕੇਂਦਰੀ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ‘ਚ 2 ਪ੍ਰਤੀਸ਼ਤ ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਦੀ ਜਾਣਕਾਰੀ ਇਕਨਾਮਿਕ ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਇਸ ਤਬਦੀਲੀ ਨਾਲ ਡੀਏ 53 ਪ੍ਰਤੀਸ਼ਤ ਤੋਂ ਵਧ ਕੇ 55 ਪ੍ਰਤੀਸ਼ਤ ਹੋ ਜਾਵੇਗਾ, ਜਿਸ ਨਾਲ 8ਵੇਂ ਪੇ ਕਮਿਸ਼ਨ ਦੇ ਮੁਲਾਂਕਣ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧਾ ਹੋਣ ਦੀ ਸੰਭਾਵਨਾ ਹੈ।
ਇਹ ਤਬਦੀਲੀ 1 ਜਨਵਰੀ 2025 ਤੋਂ ਪਿਛਲੇ ਪ੍ਰਭਾਵ ਨਾਲ ਲਾਗੂ ਕੀਤੀ ਜਾਵੇਗੀ ਜੋ ਕਿ 8ਵੇਂ ਪੇ ਕਮਿਸ਼ਨ ਦੀ ਸਰਕਾਰੀ ਰੂਪਰੇਖਾ ਬਣਨ ਤੋਂ ਪਹਿਲਾਂ ਹੋ ਰਹੀ ਹੈ। ਇਹ ਵਾਧਾ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ ਹੈ, ਜੋ ਕਿ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮਹਿੰਗਾਈ ਭੱਤੇ ‘ਚ ਜੁਲਾਈ ਮਹੀਨੇ ਤਿੰਨ ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਸੀ।