
ਨਵੀਂ ਦਿੱਲੀ, 28 ਮਾਰਚ – ਗਰਮੀਆਂ ਵਿੱਚ ਗੂੰਦ ਕਤੀਰੇ ਦਾ ਸੇਵਨ ਕਰਨ ਨਾਲ ਸਰੀਰ ਦੀ ਗਰਮੀ ਘਟਦੀ ਹੈ ਅਤੇ ਹੀਟਸਟ੍ਰੋਕ (ਲੂ ਲੱਗਣ) ਤੋਂ ਬਚਾਅ ਹੁੰਦਾ ਹੈ। ਗਰਮੀ ਦੇ ਮੌਸਮ ਵਿੱਚ ਸਰੀਰ ਵਿੱਚ ਪਾਣੀ ਦੀ ਘਾਟ ਹੋਣ ਆਮ ਗੱਲ ਹੁੰਦੀ ਹੈ। ਗੂੰਦ ਕਤੀਰਾ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ ਅਤੇ ਥਕਾਵਟ ਵੀ ਨਹੀਂ ਹੁੰਦੀ। ਗੂੰਦ ਕਤੀਰਾ ‘ਚ ਕੈਲਸ਼ੀਅਮ ਅਤੇ ਪ੍ਰੋਟੀਨ ਹੁੰਦੇ ਹਨ, ਜੋ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦੇ ਹਨ। ਖਾਸ ਕਰਕੇ, ਇਹ ਜਿੰਮ ਜਾਂ ਭਾਰੀ ਕਸਰਤ ਕਰਨ ਵਾਲੇ ਵਿਅਕਤੀਆਂ ਲਈ ਬਹੁਤ ਲਾਭਦਾਇਕ ਹੈ।
ਇਹ ਪਾਚਣ ਤੰਤਰ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ। ਗਰਮੀਆਂ ਵਿੱਚ ਐਸੀਡਿਟੀ ਅਤੇ ਕਬਜ਼ ਆਮ ਮੁੱਦੇ ਹੁੰਦੇ ਹਨ, ਪਰ ਗੂੰਦ ਕਤੀਰਾ ਪੀਣ ਨਾਲ ਇਹ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਗੂੰਦ ਕਤੀਰਾ ਖਾਣ ਨਾਲ ਮਾਈਗ੍ਰੇਨ, ਚੱਕਰ, ਉੱਲਟੀ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਇਸ ਲਈ ਨਿਯਮਿਤ ਰੂਪ ‘ਚ ਗੂੰਦ ਕਤੀਰੇ ਦੀ ਵਰਤੋਂ ਕਰੋ। ਤਿੱਖੀ ਗਰਮੀ ‘ਚ ਘਰ ਤੋਂ ਬਾਹਰ ਜਾਣ ਨਾਲ ਲੂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਗਰਮੀ ਜ਼ਿਆਦਾ ਮਹਿਸੂਸ ਹੋਵੇ ਤਾਂ ਗੂੰਦ ਕਤੀਰਾ ਸਵੇਰੇ ਅਤੇ ਸ਼ਾਮ ਦੁੱਧ ਜਾ ਸ਼ਰਬਤ ‘ਚ ਮਿਲਾ ਕੇ ਪੀਣਾ ਚਾਹੀਦਾ ਹੈ।1-2 ਚਮਚ ਗੂੰਦ ਕਤੀਰਾ ਨੂੰ ਰਾਤ ਭਰ ਪਾਣੀ ‘ਚ ਭਿਓਂ ਕੇ ਰੱਖ ਦਿਓ। ਇਸਨੂੰ ਦੁੱਧ, ਪਾਣੀ ਜਾਂ ਲੱਸੀ ਵਿੱਚ ਮਿਲਾ ਕੇ ਪੀ ਸਕਦੇ ਹੋ।