ਮੀਂਹ ਦੀ ਘਾਟ ਕਾਰਨ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਡੈਮਾਂ ’ਚ ਘਟਿਆ ਪਾਣੀ ਪਧੱਰ

ਚੰਡੀਗੜ੍ਹ, 30 ਮਾਰਚ – ਉੱਤਰ-ਪੱਛਮੀ ਭਾਰਤ ਵਿਚ ਮੀਂਹ ਦੀ ਘਾਟ ਕਾਰਨ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਡੈਮਾਂ ਵਿਚ ਪਾਣੀ ਦਾ ਪੱਧਰ ਕਾਫ਼ੀ ਥੱਲੇ ਚਲਾ ਗਿਆ, ਜੋ ਕਿ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੇ ਮੱਦੇਨਜ਼ਰ ਅਧਿਕਾਰੀ ਚੌਕਸ ਹੋ ਗਏ ਹਨ ਕਿਉਂਕਿ ਇਸ ਕਾਰਨ ਬਿਜਲੀ ਉਤਪਾਦਨ ਦੇ ਨਾਲ-ਨਾਲ ਸਿੰਜਾਈ ਲਈ ਪਾਣੀ ਦੀ ਲੋੜ ਪੂਰੀ ਕਰਨ ਦਾ ਕੰਮ ਪ੍ਰਭਾਵਿਤ ਹੋ ਸਕਦਾ ਹੈ।

ਇਸ ਸਾਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਬਹੁਤ ਘੱਟ ਮੀਂਹ ਪਏ ਹਨ। ਮੌਸਮ ਵਿਗਿਆਨ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ’ਚ 1 ਤੋਂ 28 ਮਾਰਚ ਤਕ ਸਿਰਫ਼ 7.6 ਮਿਲੀਮੀਟਰ ਮੀਂਹ ਪਿਆ ਜਦਕਿ ਇਸ ਸਮੇਂ ਦੌਰਾਨ ਔਸਤਨ 21.5 ਐੱਮਐੱਮ ਮੀਂਹ ਪੈਂਦੇ ਹਨ ਤੇ ਇਹ ਆਮ ਨਾਲੋਂ 65 ਫੀਸਦ ਘੱਟ ਹਨ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ’ਚ ਮਾਰਚ ਦੌਰਾਨ 28 ਫੀਸਦ ਘੱਟ ਮੀਂਹ ਪਏ ਹਨ।

ਸਾਂਝਾ ਕਰੋ

ਪੜ੍ਹੋ