
ਚੰਡੀਗੜ੍ਹ, 30 ਮਾਰਚ – ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਗੈਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫ਼ਾ ਸਰਕਾਰ ਨੂੰ ਸੌਂਪ ਦਿੱਤਾ ਹੈ। ਪੰਜਾਬ ਸਰਕਾਰ ਜਲਦੀ ਹੀ ਨਵੇਂ ਐਡਵੋਕੇਟ ਜਨਰਲ ਦਾ ਐਲਾਨ ਕਰ ਸਕਦੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਅਹੁਦੇ ਲਈ ਸਭ ਤੋਂ ਅੱਗੇ ਦਾਅਵੇਦਾਰਾਂ ਵਿੱਚ ਅਨੁ ਚਤਰਥ, ਪੁਨੀਤ ਬਾਲੀ, ਏਪੀਐਸ ਦਿਓਲ ਅਤੇ ਅਕਸ਼ੈ ਭਾਨ ਸ਼ਾਮਲ ਹਨ। ਵਰਣਨਯੋਗ ਹੈ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ।