ਅੱਜ ਹੋਵੇਗਾ ਮੁੰਬਈ ਅਤੇ ਕੋਲਕਾਤਾ ਵਿਚਾਲੇ ਫਸਵਾਂ ਮੈਚ

ਮੁੰਬਈ, 31 ਮਾਰਚ – ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 2025 ਦੇ 25ਵੇਂ ਮੈਚ ‘ਚ ਅੱਜ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।ਦੋਹਾਂ ਟੀਮਾਂ ਵਿਚਾਲੇ ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ IPL 2025 ਦੇ ਆਪਣੇ ਪਹਿਲੇ ਦੋ ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਇਸ ਲਈ ਅੱਜ ਉਸ ਦੀਆਂ ਨਜ਼ਰਾਂ ਆਪਣੇ ਘਰੇਲੂ ਮੈਦਾਨ ‘ਤੇ ਮੈਚ ਜਿੱਤ ਕੇ ਜਿੱਤ ਦਾ ਖਾਤਾ ਖੋਲ੍ਹਣ ‘ਤੇ ਹੋਣਗੀਆਂ।

ਆਈਪੀਐਲ ਵਿੱਚ ਅੱਜ ਮੁੰਬਈ ਇੰਡੀਅਨਜ਼ ਬਨਾਮ ਕੋਲਕਾਤਾ ਨਾਈਟ ਰਾਈਡਰਜ਼

ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਨੂੰ ਆਪਣੇ ਪਹਿਲੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਤੋਂ 4 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਅਹਿਮਦਾਬਾਦ ‘ਚ ਗੁਜਰਾਤ ਟਾਈਟਨਸ ਖਿਲਾਫ ਖੇਡੇ ਗਏ ਮੈਚ ‘ਚ ਵੀ 36 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਮੁੰਬਈ ਦੀ ਟੀਮ ਫਿਲਹਾਲ ਅੰਕ ਸੂਚੀ ‘ਚ ਸਭ ਤੋਂ ਹੇਠਲੇ 10ਵੇਂ ਸਥਾਨ ‘ਤੇ ਹੈ। ਅਜਿਹੇ ‘ਚ ਉਸ ਦੀ ਨਜ਼ਰ ਅੱਜ ਦਾ ਮੈਚ ਜਿੱਤ ਕੇ ਆਪਣੀ ਸਥਿਤੀ ਸੁਧਾਰਨ ‘ਤੇ ਹੋਵੇਗੀ। ਮੁੰਬਈ ਸੀਜ਼ਨ ਦਾ ਆਪਣਾ ਪਹਿਲਾ ਮੈਚ ਅੱਜ ਆਪਣੇ ਘਰੇਲੂ ਮੈਦਾਨ ‘ਤੇ ਖੇਡੇਗੀ। ਇਸ ਦੇ ਨਾਲ ਹੀ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਨੂੰ ਸ਼ੁਰੂਆਤੀ ਮੈਚ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਤੋਂ 7 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਇਸ ਤੋਂ ਬਾਅਦ ਕੇਕੇਆਰ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਗੁਹਾਟੀ ਵਿੱਚ ਖੇਡੇ ਗਏ ਆਪਣੇ ਦੂਜੇ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ 8 ਵਿਕਟਾਂ ਨਾਲ ਹਰਾਇਆ। ਕੇਕੇਆਰ ਦੀ ਨਜ਼ਰ ਇਸ ਗਤੀ ਨੂੰ ਬਰਕਰਾਰ ਰੱਖਣ ‘ਤੇ ਹੋਵੇਗੀ।

MI ਬਨਾਮ KKR ਹੈੱਡ ਟੂ ਹੈੱਡ ਰਿਕਾਰਡਸ

ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਰਿਕਾਰਡਾਂ ਦੀ ਗੱਲ ਕਰੀਏ ਤਾਂ ਦੋਵੇਂ ਟੀਮਾਂ ਹੁਣ ਤੱਕ 34 ਮੈਚਾਂ ‘ਚ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਸ ਦੌਰਾਨ ਮੁੰਬਈ ਇੰਡੀਅਨਜ਼ ਦਾ ਦਬਦਬਾ ਦੇਖਣ ਨੂੰ ਮਿਲਿਆ ਹੈ। MI ਨੇ 23 ਮੈਚ ਜਿੱਤੇ ਹਨ। ਜਦਕਿ ਕੇਕੇਆਰ ਨੇ ਸਿਰਫ਼ 11 ਮੈਚ ਹੀ ਜਿੱਤੇ ਹਨ। ਪਰ, ਪਿਛਲੇ 6 ਮੈਚਾਂ ਵਿੱਚ, ਕੋਲਕਾਤਾ ਨਾਈਟ ਰਾਈਡਰਜ਼ ਦਾ ਹੱਥ ਰਿਹਾ ਹੈ। ਮੁੰਬਈ ਇੰਡੀਅਨਜ਼ ਦੇ ਖਿਲਾਫ ਪਿਛਲੇ 6 ਮੈਚਾਂ ‘ਚੋਂ ਕੇਕੇਆਰ ਨੇ 6 ਵਾਰ ਜਿੱਤ ਦਰਜ ਕੀਤੀ ਹੈ ਅਤੇ ਸਿਰਫ 1 ਮੈਚ ਹਾਰਿਆ ਹੈ। ਦੋਵਾਂ ਟੀਮਾਂ ਵਿਚਾਲੇ ਅੱਜ ਰੋਮਾਂਚਕ ਮੈਚ ਹੋਣ ਦੀ ਉਮੀਦ ਹੈ।

ਸਾਂਝਾ ਕਰੋ

ਪੜ੍ਹੋ

ਸਰਬ ਨੌਜਵਾਨ ਸਭਾ ਨੇ ਵੋਕੇਸ਼ਨਲ ਸੈਂਟਰ ‘ਚ

*ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਆਰਥਕ ਤੰਗੀ ਸਮੇਂ ਬਣਦੀ ਹੈ...