
ਚੰਡੀਗੜ੍ਹ, 31 ਮਾਰਚ – ਪੰਜਾਬ ਵਿੱਚ ਮੌਸਮ ਲਗਾਤਾਰ ਗਰਮ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਵਲੋਂ ਲਗਾਤਾਰ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅੱਜ ਘੱਟ ਤੋਂ ਘੱਟ ਤਾਪਮਾਨ 9 ਤੋਂ 10 ਡਿਗਰੀ ਦੇ ਵਿਚਾਲੇ ਚੱਲ ਰਿਹਾ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਲ ਦਰਜ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਸੋ ਗਰਮੀ ਹੋਰ ਵਧੇਗੀ।
ਮੀਂਹ ਦੀ ਕੋਈ ਸੰਭਾਵਨਾ ਨਹੀਂ
ਮੌਸਮ ਕੇਂਦਰ ਮੁਤਾਬਕ ਹੁਣ ਤਾਪਮਾਨ ਲਗਾਤਾਰ ਵਧੇਗਾ। 2 ਅਪ੍ਰੈਲ ਤੱਕ ਦਿਨ ਦਾ ਵੱਧ ਤੋਂ ਵੱਧ ਤਾਪਮਾਨ 5 ਤੋਂ 7 ਡਿਗਰੀ ਤੱਕ ਵਧੇਗਾ। ਇਸ ਦਾ ਮਤਲਬ ਹੈ ਕਿ ਇਹ ਤਾਪਮਾਨ ਆਮ ਨਾਲੋਂ ਵੱਧ ਹੋਵੇਗਾ ਅਤੇ ਲੋਕਾਂ ਨੂੰ ਪਰੇਸ਼ਾਨੀ ਵੀ ਹੋ ਸਕਦਾ ਹੈ। ਸੂਬੇ ‘ਚ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਤਾਪਮਾਨ ਹੋਰ ਵਧ ਸਕਦਾ ਹੈ। ਆਉਣ ਵਾਲੇ ਦਿਨਾਂ ‘ਚ ਸੂਰਜ ਤੇਜ਼ ਰਹੇਗਾ ਅਤੇ ਦੁਪਹਿਰ ਦੇ ਸਮੇਂ ਤੇਜ਼ ਗਰਮੀ ਵੀ ਤੁਹਾਨੂੰ ਪਰੇਸ਼ਾਨ ਕਰੇਗੀ। ਇਸ ਦੇ ਨਾਲ ਹੀ ਅਗਲੇ ਇੱਕ ਹਫ਼ਤੇ ਤੱਕ ਕੋਈ ਵੀ ਵੈਸਟਰਨ ਡਿਸਟਰਬੈਂਸ ਐਕਟਿਵ ਨਹੀਂ ਹੈ। ਇਸ ਕਰਕੇ 3 ਅਪ੍ਰੈਲ ਤੱਕ ਵੀ ਮੀਂਹ ਦਾ ਕੋਈ ਅਲਰਟ ਨਹੀਂ ਹੈ।
ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ
ਚੰਡੀਗੜ੍ਹ ਦਾ ਤਾਪਮਾਨ – ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਰਹੇਗਾ। ਅੰਮ੍ਰਿਤਸਰ ਦਾ ਤਾਪਮਾਨ – ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 15 ਡਿਗਰੀ ਰਹੇਗਾ। ਜਲੰਧਰ ਦਾ ਤਾਪਮਾਨ – ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 13 ਡਿਗਰੀ ਰਹੇਗਾ। ਲੁਧਿਆਣਾ ਦਾ ਤਾਪਮਾਨ – ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਰਹੇਗਾ। ਬਠਿੰਡਾ ਦਾ ਤਾਪਮਾਨ – ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 15 ਡਿਗਰੀ ਰਹੇਗਾ। ਪਟਿਆਲਾ ਦਾ ਤਾਪਮਾਨ – ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 15 ਡਿਗਰੀ ਰਹੇਗਾ