
ਗੁਜਰਾਤ, 1 ਅਪ੍ਰੈਲ – ਗੁਜਰਾਤ ਦੇ ਬਨਾਸਕਾਂਠਾ ‘ਚ ਪਟਾਕੇ ਬਣਾਉਣ ਵਾਲੀ ਫ਼ੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਫ਼ੈਕਟਰੀ ਵਿੱਚ ਕੰਮ ਕਰਦੇ 7 ਮਜ਼ਦੂਰ ਜ਼ਿੰਦਾ ਸੜ ਗਏ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫ਼ਿਲਹਾਲ ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਹੈ। ਪੁਲਿਸ ਮੁਤਾਬਕ ਬਨਾਸਕਾਂਠਾ ‘ਚ ਪਟਾਕਾ ਫ਼ੈਕਟਰੀ ‘ਚ ਅੱਗ ਲੱਗਣ ਕਾਰਨ 7 ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਫ਼ਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਸੂਚਨਾ ਮਿਲਣ ‘ਤੇ 108 ਐਂਬੂਲੈਂਸ ਵੀ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਅੱਗ ਲੱਗਣ ਕਾਰਨ ਝੁਲਸ ਗਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ।