ਮੁੰਬਈ ਨੇ ਕੋਲਕਾਤਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਵਿਖਾਇਆ ਹਾਰ ਦਾ ਮੂੰਹ

ਮੁੰਬਈ, 1 ਅਪ੍ਰੈਲ – ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਕ ਮੈਚ ਵਿੱਚ ਕੋਲਕਾਤਾ ਨਾਈਟਰਾਈਡਰਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਮੁੰਬਈ ਨੇ ਇਸ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ। ਕੋਲਕਾਤਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 16.2 ਓਵਰਾਂ ਵਿੱਚ ਸਿਰਫ 116 ਦੌੜਾਂ ਹੀ ਬਣਾਈਆਂ। ਇਸ ਦੇ ਜਵਾਬ ਵਿੱਚ ਮੁੰਬਈ ਨੇ 12.5 ਓਵਰਾਂ ਵਿੱਚ ਦੋ ਵਿਕਟਾਂ ’ਤੇ 121 ਦੌੜਾਂ ਬਣਾ ਕੇ ਜੇਤੂ ਟੀਚਾ ਪੂਰਾ ਕੀਤਾ।

ਸਾਂਝਾ ਕਰੋ

ਪੜ੍ਹੋ