ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ’ਤੇ ਫਿਰਿਆ ਪੀਲਾ ਪੰਜਾ

ਕਪੂਰਥਲਾ, 1 ਅਪ੍ਰੈਲ – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਪੂਰੇ ਸੂਬੇ ’ਚ ਨਸ਼ਾ ਤਸਕਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਦੀਆਂ ਬਣਾਈਆਂ ਨਾਜਾਇਜ਼ ਜਾਇਦਾਦਾਂ ਢਾਹੀਆਂ ਗਈਆਂ ਹਨ। ਅਜਿਹਾ ਕਾਰਵਾਈ ਹੀ ਕਪੂਰਥਲਾ ’ਚ ਦੇਖਣ ਨੂੰ ਮਿਲੀ ਹੈ। ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਕਪੂਰਥਲਾ ’ਚ ਨਸ਼ਾ ਤਸਕਰਾਂ ਦੀਆਂ ਬਣਾਈਆਂ ਨਾਜਾਇਜ਼ ਜਾਇਦਾਦਾਂ ’ਤੇ ਪ੍ਰਸ਼ਾਸਨ ਵਲੋਂ ਪੀਲੇ ਪੰਜੇ ਤਹਿਤ ਸਖ਼ਤ ਕਾਰਵਾਈ ਕੀਤੀ ਗਈ ਹੈ।

ਇਹ ਕਾਰਵਾਈ ਪਿੰਡ ਬੂਟ ਵਿਖੇ ਬੀਡੀਪੀਓ ਅਤੇ ਐਸਐਸਪੀ ਦੀ ਅਗਵਾਈ ’ਚ ਕੀਤੀ ਗਈ ਹੈ। ਪ੍ਰਸ਼ਾਸਨ ਵਲੋਂ ਇਹ ਕਾਰਵਾਈ ਹੁਣ ਤਕ ਦੋ ਨਸ਼ਾ ਤਸਕਰਾਂ ’ਤੇ ਹੋ ਚੁੱਕੀ ਹੈ। ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਵਿਰੁਧ ਚਲਾਏ ਗਏ ‘ਯੁੱਧ ਨਸ਼ਾ ਵਿਰੁਧ’ ਮੁਹਿੰਮ ਦੇ ਚਲਦਿਆਂ ਅੱਜ ਕਪੂਰਥਲਾ ਦੇ ਪਿੰਡ ਬੂਟ ਵਿਖੇ ਕਪੂਰਥਲਾ ਪੰਚਾਇਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਪ੍ਰਸ਼ਾਸਨ ਵਲੋਂ ਮੌਕੇ ’ਤੇ ਪਹੁੰਚ ਕੇ ਨਸ਼ਾ ਤਸਕਰਾ ਦੀਆਂ ਨਾਜਾਇਜ਼ ਜਾਇਦਾਦਾਂ ’ਤੇ ਪੀਲਾ ਪੰਜਾ ਚਲਾਉਂਦਿਆਂ ਸਖ਼ਤ ਕਾਰਵਾਈ ਕੀਤੀ ਗਈ।

ਸਾਂਝਾ ਕਰੋ

ਪੜ੍ਹੋ

ਸਰਬ ਨੌਜਵਾਨ ਸਭਾ ਨੇ ਵੋਕੇਸ਼ਨਲ ਸੈਂਟਰ ‘ਚ

*ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਆਰਥਕ ਤੰਗੀ ਸਮੇਂ ਬਣਦੀ ਹੈ...