
ਫਰੀਦਕੋਟ, 1 ਅਪ੍ਰੈਲ – 3 ਅਪ੍ਰੈਲ ਨੂੰ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲਾ ਦੇ ਪਿੰਡ ਤੋਂ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੀਆਂ ਕਿਸਾਨ ਪੰਚਾਇਤਾਂ ਦਾ ਆਗਾਜ਼ ਹੋਵੇਗਾ। ਜ਼ਿਲ੍ਹਾ ਪੱਧਰ ’ਤੇ ਪੰਜਾਬ ਭਰ ’ਚ ਕਿਸਾਨ ਪੰਚਾਇਤਾਂ ਕੀਤੀਆਂ ਜਾਣਗੀਆਂ। ਡੱਲੇਵਾਲ ਦੇ ਆਪਣੇ ਪਿੰਡ ਵਿਚ ਹੋਣ ਜਾ ਰਹੀ ਇਸ ਕਿਸਾਨ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲਾ ਸੰਬੋਧਨ ਕਰਨਗੇ। ਕਿਸਾਨਾਂ ਨਾਲ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਹੋਏ ਕਥਿਤ ਧੱਕੇਸ਼ਾਹੀ ਦੇ ਖਿਲਾਫ਼ ਅਗਲੇ ਸੰਘਰਸ਼ ਦਾ ਐਲਾਨ ਕਰਨਗੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਫਰੀਦਕੋਟ ਤੋਂ BKU ਸਿੱਧੂਪੁਰ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਹਿਲੀ ਕਿਸਾਨ ਮਹਾਂ ਪੰਚਾਇਤ ਪਿੰਡ ਡੱਲੇਵਾਲਾ ਵਿਚ ਕੀਤੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।