7,8,9 ਅਪ੍ਰੈਲ ਨੂੰ ਪੀਆਰਟੀਸੀ ਰੋਡਵੇਜ਼ ਮੁਲਾਜ਼ਮ ਕਰਨਗੇ ‌ਹੜਤਾਲ

ਗੁਰਦਾਸਪੁਰ , 3 ਅਪ੍ਰੈਲ – ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਅਤੇ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਯੂਨੀਅਨ 2511 ਵੱਲੋਂ ਅੱਜ ਦੋ ਘੰਟੇ ਲਈ ਸੰਕੇਤਿਕ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਨਵੇਂ ਬਜਟ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ । ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਮੌਜੂਦਾ ਬਜਟ ਵਿੱਚ ਨਵੀਆਂ ਬੱਸਾਂ ਖਰੀਦਣ ਲਈ ਕੋਈ ਗਰਾਂਟ ਜਾਰੀ ਨਹੀਂ ਕੀਤੀ ਗਈ ਹੈ ਜਦ ਕਿ ਰੋਡਵੇਜ਼ ਅਤੇ ,ਪਨਬਸ ਦੀਆਂ ਬੱਸਾਂ ਦੀ ਹਾਲਤ ਦਿਨੋ ਦਿਨ ਮਾੜੀ ਹੁੰਦੀ ਜਾ ਰਹੀ ਹੈ।

ਬਹੁਤ ਸਾਰੀਆਂ ਬੱਸਾਂ ਤਾਂ ਬਿਲਕੁਲ ਹੀ ਕੰਡਮ ਹੋ ਗਈਆਂ ਹਨ ਫਿਰ ਵੀ ਸੜਕਾਂ ਤੇ ਦੌੜ ਰਹੀਆਂ ਹਨ ਜੋ ਡਰਾਈਵਰਾਂ ਤੇ ਸਵਾਰੀਆਂ ਲਈ ਵੀ ਖਤਰਨਾਕ ਹੋ ਸਕਦਾ ਹੈ। ਦੂਜੇ ਪਾਸੇ ਬਜਟ ਵਿੱਚ ਮੁਲਾਜ਼ਮਾ ਦੀਆਂ ਮੰਗਾਂ ਨੂੰ ਵੀ ਅਣਗੋਲਿਆ ਕੀਤਾ ਗਿਆ ਹੈ, ਜਿਸ ਕਾਰਨ ਅੱਜ ਦੋ ਘੰਟੇ ਦੀ ਹੜਤਾਲ ਕਰਦੇ ਹੋਏ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ ਅਤੇ 7,8, ਅਤੇ 9 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਜਾਂ ਦਫਤਰ ਦੇ ਬਾਹਰ ਯੂਨੀਅਨ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਸਾਂਝਾ ਕਰੋ

ਪੜ੍ਹੋ

ਹਰਜਿੰਦਰ ਸਿੰਘ ਅਟਵਾਲ ਦਾ ਅੰਤਿਮ ਸੰਸਕਾਰ 

ਫਗਵਾੜਾ:4 ਅਪ੍ਰੈਲ 2025-ਉੱਘੇ ਪੰਜਾਬੀ ਆਲੋਚਕ ਕੇਂਦਰੀ ਪੰਜਾਬੀ ਲੇਖਕ ਸਭਾ ਦੇ...