ਵਕਫ ਬਿੱਲ ਧੱਕੇ ਨਾਲ ਪਾਸ ਕਰਵਾਇਆ : ਸੋਨੀਆ

ਨਵੀਂ ਦਿੱਲੀ, 4 ਅਪ੍ਰੈਲ – ਕਾਂਗਰਸ ਆਗੂ ਸੋਨੀਆ ਗਾਂਧੀ ਨੇ ਵੀਰਵਾਰ ਕਿਹਾ ਕਿ ਲੋਕ ਸਭਾ ’ਚ ਵਕਫ ਸੋਧ ਬਿੱਲ ਧੱਕੇ ਨਾਲ ਪਾਸ ਕੀਤਾ ਗਿਆ ਹੈ। ਉਨ੍ਹਾ ‘ਇਕ ਦੇਸ਼-ਇਕ ਚੋਣ’ ਬਿੱਲ ਨੂੰ ਸੰਵਿਧਾਨ ਦੀ ਉਲੰਘਣਾ ਦੱਸਿਆ। ਉਨ੍ਹਾ ਕਿਹਾ ਕਿ ਪਾਰਟੀ ਇਸ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਦੀ ਹੈ। ਕਾਂਗਰਸ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ ਵਕਫ ਸੋਧ ਬਿੱਲ ਸੰਵਿਧਾਨ ’ਤੇ ਵੱਡਾ ਹਮਲਾ ਹੈ ਤੇ ਇਹ ਸਮਾਜ ਨੂੰ ਸਥਾਈ ਤੌਰ ’ਤੇ ਧਰੁਵੀਕਰਨ ਦੀ ਸਥਿਤੀ ਵਿੱਚ ਰੱਖਣ ਦੀ ਭਾਜਪਾ ਦੀ ਰਣਨੀਤੀ ਦਾ ਹਿੱਸਾ ਹੈ। ਮੋਦੀ ਸਰਕਾਰ ਦੇਸ਼ ਨੂੰ ਇੱਕ ਅਜਿਹੇ ਪਾਸੇ ਧੱਕ ਰਹੀ ਹੈ, ਜਿੱਥੇ ਸੰਵਿਧਾਨ ਮਹਿਜ਼ ਕਾਗਜ਼ਾਂ ’ਤੇ ਹੀ ਸੀਮਤ ਰਹਿ ਜਾਵੇਗਾ।

ਭਾਜਪਾ ਦਾ ਇਰਾਦਾ ਸੰਵਿਧਾਨ ਨੂੰ ਢਾਹੁਣ ਦਾ ਹੈ। ਮੀਟਿੰਗ ਵਿਚ ਪਾਰਟੀ ਦੇ ਸਾਰੇ ਸੰਸਦ ਮੈਂਬਰ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੀ ਮੌਜੂਦ ਸਨ। ਸੋਨੀਆ ਗਾਂਧੀ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨੇ 2004-2014 ਦੌਰਾਨ ਕੀਤੀਆਂ ਗਈਆਂ ਕਈ ਪਹਿਲਕਦਮੀਆਂ ਨੂੰ ਆਪਣੀਆਂ ਨਿੱਜੀ ਪ੍ਰਾਪਤੀਆਂ ਵਜੋਂ ਦੁਬਾਰਾ ਬ੍ਰਾਂਡ, ਪੈਕ ਤੇ ਮਾਰਕੀਟ ਕੀਤਾ ਹੈ। ਉਨ੍ਹਾ ਜ਼ੋਰ ਦੇ ਕੇ ਆਖਿਆ ਕਿ ਲੋਕਾਂ ਵਿੱਚ ਜਾ ਕੇ ਇਸ ਤੱਥ ਨੂੰ ਉਜਾਗਰ ਕਰਨ ਦੀ ਲੋੜ ਹੈ।

ਸਾਂਝਾ ਕਰੋ

ਪੜ੍ਹੋ

ਭਾਰਤੀ ਰੇਲਵੇ ਨੇ 9900 ਅਸਾਮੀਆਂ ਲਈ ਮੰਗੀਆਂ

ਨਵੀਂ ਦਿੱਲੀ, 9 ਅਪ੍ਰੈਲ – ਸਰਕਾਰੀ ਨੌਕਰੀਆਂ ਦੀ ਉਡੀਕ ਕਰ...