ਮਸ਼ਹੂਰ ਬਾਲੀਵੁੱਡ ਅਭਿਨੇਤਾ ਮਨੋਜ ਕੁਮਾਰ ਦਾ 87 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

ਮੁੰਬਈ, 4 ਅਪ੍ਰੈਲ – ਬਾਲੀਵੁੱਡ ਦੇ ਦਿੱਗਜ ਅਦਾਕਾਰ ਮਨੋਜ ਕੁਮਾਰ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਆਖਰੀ ਸਾਹ ਲਿਆ।ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਉਹ ਕੁਝ ਸਮੇਂ ਤੋਂ ਬਿਮਾਰ ਸਨ। ਇਸੇ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਨੋਜ ਕੁਮਾਰ ਨੂੰ ਭਾਰਤੀ ਸਿਨੇਮਾ ਵਿੱਚ ‘ਭਾਰਤ ਕੁਮਾਰ’ ਵਜੋਂ ਜਾਣਿਆ ਜਾਂਦਾ ਹੈ। ਮਨੋਜ ਕੁਮਾਰ ਨੇ ਆਪਣੇ ਅਦਾਕਾਰੀ ਕਰੀਅਰ ਵਿੱਚ ਜ਼ਿਆਦਾਤਰ ਦੇਸ਼ ਭਗਤੀ ਵਾਲੀਆਂ ਫ਼ਿਲਮਾਂ ਕੀਤੀਆਂ। ਇਸੇ ਲਈ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਪਿਆਰ ਨਾਲ ‘ਭਾਰਤ ਕੁਮਾਰ’ ਕਹਿੰਦੇ ਸਨ। ਉਨ੍ਹਾਂ ਦੀਆਂ ਫ਼ਿਲਮਾਂ ਜਿਵੇਂ ਕਿ ਕ੍ਰਾਂਤੀ ਅਤੇ ਉਪਕਾਰ ਕਾਫ਼ੀ ਮਸ਼ਹੂਰ ਹੋਈਆਂ।

ਮਨੋਜ ਕੁਮਾਰ ਦੇ ਦੇਹਾਂਤ ਦੀ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੂਰੇ ਬਾਲੀਵੁੱਡ ਨੂੰ ਸਦਮਾ ਪਹੁੰਚਾਇਆ ਹੈ। ਸੋਸ਼ਲ ਮੀਡੀਆ ‘ਤੇ ਵੀ ਪ੍ਰਸ਼ੰਸਕ ਆਪਣੇ ਪਸੰਦੀਦਾ ਕਲਾਕਾਰ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ। ਦੱਸ ਦੇਈਏ ਕਿ ਮਨੋਜ ਕੁਮਾਰ ਨੇ ਚਾਂਦ, ਹਨੀਮੂਨ, ਕਾਂਚ ਕੀ ਗੁੜੀਆ, ਪਿਯਾ ਮਿਲਨ ਕੀ ਆਸ, ਸਹਾਰਾ, ਸੁਹਾਗ ਸੁੰਦਰ, ਸਿਲਕ ਰੁਮਾਲ, ਕ੍ਰਾਂਤੀ, ਉਪਹਾਰ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ ਸੀ।ਰਾਸ਼ਟਰੀ ਪੁਰਸਕਾਰ ਦੇ ਨਾਲ-ਨਾਲ, ਉਨ੍ਹਾਂ ਨੂੰ ਪਦਮ ਸ਼੍ਰੀ ਅਤੇ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

ਸਾਂਝਾ ਕਰੋ

ਪੜ੍ਹੋ

ਭਾਰਤੀ ਰੇਲਵੇ ਨੇ 9900 ਅਸਾਮੀਆਂ ਲਈ ਮੰਗੀਆਂ

ਨਵੀਂ ਦਿੱਲੀ, 9 ਅਪ੍ਰੈਲ – ਸਰਕਾਰੀ ਨੌਕਰੀਆਂ ਦੀ ਉਡੀਕ ਕਰ...