
ਮੁੰਬਈ, 4 ਅਪ੍ਰੈਲ – ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਬੈਂਚਮਾਰਕ ਇਕੁਇਟੀ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ। ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਚਲਦਿਆਂ ਵੀ ਬਜ਼ਾਰ ਪ੍ਰਭਾਵਿਤ ਹੋਇਆ ਹੈ। ਸਵੇਰ ਦੇ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ BSE ਸੈਂਸੈਕਸ 591.05 ਅੰਕ ਜਾਂ 0.77 ਪ੍ਰਤੀਸ਼ਤ ਡਿੱਗ ਕੇ 75,704.31 ’ਤੇ ਆ ਗਿਆ। ਵਿਸ਼ਾਲ NSE ਨਿਫਟੀ 202.55 ਅੰਕ ਜਾਂ 0.87 ਪ੍ਰਤੀਸ਼ਤ ਡਿੱਗ ਕੇ 23,047.55 ‘ਤੇ ਆ ਗਿਆ। ਸੈਂਸੈਕਸ ਪੈਕ ਵਿੱਚੋਂ, ਟਾਟਾ ਮੋਟਰਜ਼, ਟਾਟਾ ਸਟੀਲ, ਲਾਰਸਨ ਐਂਡ ਟੂਬਰੋ, ਰਿਲਾਇੰਸ ਇੰਡਸਟਰੀਜ਼, ਮਾਰੂਤੀ ਸੁਜ਼ੂਕੀ ਇੰਡੀਆ, ਇੰਡਸਇੰਡ ਬੈਂਕ, ਇਨਫੋਸਿਸ, ਐੱਚਸੀਐੱਲ ਟੈਕਨਾਲੋਜੀਜ਼, ਐਨਟੀਪੀਸੀ, ਟੈੱਕ ਮਹਿੰਦਰਾ, ਸਨ ਫਾਰਮਾਸਿਊਟੀਕਲ ਇੰਡਸਟਰੀਜ਼, ਅਤੇ ਅਡਾਨੀ ਪੋਰਟਸ ਪਿੱਛੇ ਰਹੇ।