
ਭਲਕੇ, 4 ਅਪ੍ਰੈਲ – 5 ਅਪ੍ਰੈਲ ਨੂੰ ਦੁਰਗਾ ਅਸ਼ਟਮੀ ਕਾਰਨ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਕੂਲ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ। ਡਬਲ ਸ਼ਿਫਟ ਵਿੱਚ ਚੱਲਣ ਵਾਲੇ ਸਕੂਲਾਂ ਦਾ ਸਮਾਂ ਪਹਿਲੀ ਸ਼ਿਫਟ ਵਿੱਚ 10 ਤੋਂ 12:30 ਤੱਕ ਹੋਵੇਗਾ ਜਦੋਂ ਕਿ ਸ਼ਾਮ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।ਹਰਿਆਣਾ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਸਕੂਲਾਂ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਨੋਟੀਫਿਕੇਸ਼ਨ ਵਿਚ ਲਿਖਿਆ ਹੈ, ‘‘ਉਪਰੋਕਤ ਵਿਸ਼ੇ ਦੇ ਸੰਦਰਭ ਵਿੱਚ ਸੂਚਿਤ ਕੀਤਾ ਜਾਂਦਾ ਹੈ ਕਿ 05.04.2025 (ਸ਼ਨੀਵਾਰ) ਨੂੰ ਦੁਰਗਾ ਅਸ਼ਟਮੀ ਦੇ ਮੌਕੇ ‘ਤੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਕੂਲ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ, ਜੋ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਇੱਕੋ ਜਿਹਾ ਹੋਵੇਗਾ।ਇਸ ਲਈ, ਤੁਹਾਨੂੰ ਉਪਰੋਕਤ ਜਾਣਕਾਰੀ ਨੂੰ ਆਪਣੇ ਅਧੀਨ ਸਕੂਲਾਂ ਨੂੰ ਦੱਸ ਕੇ ਪਾਲਣਾ ਨੂੰ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਜਾਂਦੀ ਹੈ।