
ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਦਾ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਤਿਰੰਗੇ ਵਿੱਚ ਲਪੇਟੀ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੁੰਬਈ ਦੇ ਜੁਹੂ ਸਥਿਤ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਲਿਆਂਦਾ ਗਿਆ।
ਇੱਥੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਉਨ੍ਹਾਂ ਦੇ ਪੁੱਤਰ ਕੁਨਾਲ ਗੋਸਵਾਮੀ ਨੇ ਚਿਖਾ ਨੂੰ ਅਗਨ ਭੇਟ ਕੀਤਾ। ਉਨ੍ਹਾਂ ਦੇ ਅੰਤਿਮ ਸਸਕਾਰ ‘ਚ ਪ੍ਰੇਮ ਚੋਪੜਾ, ਸਲੀਮ ਖ਼ਾਨ, ਸੁਭਾਸ਼ ਘਈ, ਅਮਿਤਾਭ ਬੱਚਨ ਅਤੇ ਬੇਟੇ ਅਭਿਸ਼ੇਕ ਸ਼ਾਮਲ ਹੋਏ।
ਦੱਸ ਦੇਈਏ ਕਿ ਮਨੋਜ ਕੁਮਾਰ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ ਸੀ। ਉਨ੍ਹਾਂ ਨੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਆਖ਼ਰੀ ਸਾਹ ਲਿਆ। ਉਨ੍ਹਾਂ ਨੂੰ ਦੇਸ਼ ਭਗਤੀ ਦੀਆਂ ਫ਼ਿਲਮਾਂ ਬਣਾਉਣ ਲਈ ਭਾਰਤ ਕੁਮਾਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।